ਬੂਥ ਵਾਈਜ਼ ਡਾਟਾ ਅਪਲੋਡ ਕਰਨ ਦਾ ਨਿਰਦੇਸ਼ ਨਹੀਂ ਦੇ ਸਕਦੇ ,SC ਨੇ ਕਿਹਾ- 5 ਗੇੜ ਦੀ ਵੋਟਿੰਗ ਹੋ ਚੁੱਕੀ ਹੈ
Published : May 24, 2024, 7:58 pm IST
Updated : May 24, 2024, 7:58 pm IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ 48 ਘੰਟਿਆਂ ਦੇ ਅੰਦਰ ਬੂਥ ਵਾਈਜ਼ ਵੋਟਿੰਗ ਡੇਟਾ ਅਪਲੋਡ ਕਰਨ ਦਾ ਨਿਰਦੇਸ਼ ਦੇਣ ਤੋਂ ਕੀਤਾ ਇਨਕਾਰ

Lok Sabha Elections 2024 : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ 48 ਘੰਟਿਆਂ ਦੇ ਅੰਦਰ ਬੂਥ ਵਾਈਜ਼ ਵੋਟਿੰਗ ਡੇਟਾ ਅਤੇ ਫਾਰਮ 17ਸੀ ਡੇਟਾ ਨੂੰ ਅਪਲੋਡ ਕਰਨ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਪਟੀਸ਼ਨ ਟੀਐਮਸੀ ਨੇਤਾ ਮਹੂਆ ਮੋਇਤਰਾ, ਕਾਂਗਰਸ ਨੇਤਾ ਪਵਨ ਖੇੜਾ ਅਤੇ ਐਨਜੀਓ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ (ਏਡੀਆਰ) ਨੇ ਦਾਇਰ ਕੀਤੀ ਸੀ।

ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਵੇਕੇਸ਼ਨ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਲੋਕ ਸਭਾ ਚੋਣਾਂ ਦੇ 5 ਪੜਾਵਾਂ ਲਈ ਵੋਟਿੰਗ ਹੋ ਚੁੱਕੀ ਹੈ। ਬੈਂਚ ਨੇ ਕਿਹਾ- ਹੁਣ ਵੋਟਿੰਗ ਦੇ ਸਿਰਫ਼ ਦੋ ਪੜਾਅ ਬਚੇ ਹਨ। ਅਜਿਹੇ 'ਚ ਚੋਣ ਕਮਿਸ਼ਨ ਲਈ ਡਾਟਾ ਅਪਲੋਡ ਕਰਨ ਲਈ ਮੈਨਪਾਵਰ ਜੁਟਾਉਣਾ ਮੁਸ਼ਕਲ ਹੋ ਜਾਵੇਗਾ। ਚੋਣਾਂ ਤੋਂ ਬਾਅਦ ਰੈਗੂਲਰ ਬੈਂਚ ਮਾਮਲੇ ਦੀ ਜਾਂਚ ਕਰੇਗੀ।

ਵੋਟ ਪ੍ਰਤੀਸ਼ਤ 'ਚ ਫਰਕ ਆਉਣ 'ਤੇ ਦਾਇਰ ਕੀਤੀ ਗਈ ਪਟੀਸ਼ਨ

ਲੋਕ ਸਭਾ ਚੋਣਾਂ ਸ਼ੁਰੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੋਟਿੰਗ ਵਾਲੇ ਦਿਨ ਵੋਟਰਾਂ ਦੀ ਗਿਣਤੀ ਜਾਰੀ ਕਰਦਾ ਹੈ। ਕੁਝ ਦਿਨਾਂ ਬਾਅਦ ਇਹ ਇਸ ਪੜਾਅ ਦਾ ਅੰਤਮ ਡੇਟਾ ਜਾਰੀ ਕਰਦਾ ਹੈ। ਕਾਂਗਰਸ, ਏਡੀਆਰ ਅਤੇ ਤ੍ਰਿਣਮੂਲ ਨੇ ਸਵਾਲ ਖੜ੍ਹੇ ਕੀਤੇ ਅਤੇ ਦੋਵਾਂ ਦੇ ਅੰਕੜਿਆਂ ਵਿੱਚ ਫਰਕ ਹੋਣ ਤੋਂ ਬਾਅਦ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ।

ਪਟੀਸ਼ਨ ਮੁਤਾਬਕ ਚੋਣ ਕਮਿਸ਼ਨ ਨੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਤੋਂ 11 ਦਿਨ ਬਾਅਦ ਅਤੇ 26 ਅਪ੍ਰੈਲ ਨੂੰ ਦੂਜੇ ਪੜਾਅ ਦੀ ਵੋਟਿੰਗ ਤੋਂ ਚਾਰ ਦਿਨ ਬਾਅਦ 30 ਅਪ੍ਰੈਲ ਨੂੰ ਅੰਤਿਮ ਵੋਟਿੰਗ ਪ੍ਰਤੀਸ਼ਤਤਾ ਜਾਰੀ ਕੀਤੀ ਸੀ। ਇਸ 'ਚ ਵੋਟਿੰਗ ਵਾਲੇ ਦਿਨ ਜਾਰੀ ਸ਼ੁਰੂਆਤੀ ਅੰਕੜਿਆਂ ਨਾਲੋਂ ਮਤਦਾਨ ਫ਼ੀਸਦ ਕਰੀਬ 5-6 ਫ਼ੀਸਦੀ ਜ਼ਿਆਦਾ ਸੀ।

 

Location: India, Delhi

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement