Niti Aayog Meeting: ਕੇਂਦਰ ਅਤੇ ਰਾਜ ਮਿਲ ਕੇ ਟੀਮ ਇੰਡੀਆ ਦੀ ਤਰ੍ਹਾਂ ਕੰਮ ਕਰੇ, ਤਾਂ ਕੋਈ ਵੀ ਟੀਚਾ ਮੁਸ਼ਕਲ ਨਹੀਂ: PM ਮੋਦੀ
Published : May 24, 2025, 2:54 pm IST
Updated : May 24, 2025, 2:54 pm IST
SHARE ARTICLE
Niti Aayog Meeting
Niti Aayog Meeting

ਪ੍ਰਧਾਨ ਮੰਤਰੀ ਨੇ ਕਿਹਾ, ਸਾਨੂੰ 'ਇੱਕ ਰਾਜ: ਇੱਕ ਗਲੋਬਲ ਮੰਜ਼ਿਲ' ਦੇ ਟੀਚੇ ਨਾਲ ਅੱਗੇ ਵਧਣਾ ਚਾਹੀਦਾ ਹੈ।

Niti Aayog Meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਰਾਜ ਟੀਮ ਇੰਡੀਆ ਵਾਂਗ ਮਿਲ ਕੇ ਕੰਮ ਕਰਨ ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੈ।

ਮੋਦੀ ਨੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਵਿੱਚ ਕਿਹਾ ਕਿ ਵਿਕਾਸ ਦੀ ਗਤੀ ਵਧਾਉਣ ਦੀ ਲੋੜ ਹੈ।

ਨੀਤੀ ਆਯੋਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ, "ਸਾਨੂੰ ਵਿਕਾਸ ਦੀ ਗਤੀ ਵਧਾਉਣੀ ਪਵੇਗੀ। ਜੇਕਰ ਕੇਂਦਰ ਅਤੇ ਸਾਰੇ ਰਾਜ ਟੀਮ ਇੰਡੀਆ ਵਾਂਗ ਮਿਲ ਕੇ ਕੰਮ ਕਰਦੇ ਹਨ, ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੈ।"

ਨੀਤੀ ਆਯੋਗ ਦੀ ਸਿਖ]ਰਲੀ ਸੰਸਥਾ, ਗਵਰਨਿੰਗ ਕੌਂਸਲ ਦੀ ਮੀਟਿੰਗ ਦਾ ਵਿਸ਼ਾ '2047 ਵਿੱਚ ਵਿਕਸਤ ਭਾਰਤ ਲਈ ਵਿਕਸਤ ਰਾਜ' ਹੈ।

ਮੋਦੀ ਨੇ ਕਿਹਾ, "ਵਿਕਸਤ ਭਾਰਤ ਹਰ ਭਾਰਤੀ ਦਾ ਟੀਚਾ ਹੈ।" ਜਦੋਂ ਹਰ ਰਾਜ ਦਾ ਵਿਕਾਸ ਹੋਵੇਗਾ, ਤਾਂ ਭਾਰਤ ਦਾ ਵਿਕਾਸ ਹੋਵੇਗਾ। ਇਹ ਇਸ ਦੇ 140 ਕਰੋੜ ਨਾਗਰਿਕਾਂ ਦੀ ਇੱਛਾ ਹੈ।"

ਉਨ੍ਹਾਂ ਇਹ ਵੀ ਕਿਹਾ, "ਰਾਜਾਂ ਨੂੰ ਆਪਣੇ-ਆਪਣੇ ਰਾਜਾਂ ਵਿੱਚ ਘੱਟੋ-ਘੱਟ ਇੱਕ ਸੈਰ-ਸਪਾਟਾ ਸਥਾਨ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਸਾਰੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਨਾਲ ਵਿਕਸਤ ਕਰਨਾ ਚਾਹੀਦਾ ਹੈ।"

ਪ੍ਰਧਾਨ ਮੰਤਰੀ ਨੇ ਕਿਹਾ, ਸਾਨੂੰ 'ਇੱਕ ਰਾਜ: ਇੱਕ ਗਲੋਬਲ ਮੰਜ਼ਿਲ' ਦੇ ਟੀਚੇ ਨਾਲ ਅੱਗੇ ਵਧਣਾ ਚਾਹੀਦਾ ਹੈ। ਇਸ ਨਾਲ ਨੇੜਲੇ ਸ਼ਹਿਰਾਂ ਨੂੰ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਨੀਤੀ ਆਯੋਗ ਦੀ ਸਿਖ]ਰਲੀ ਸੰਸਥਾ, ਗਵਰਨਿੰਗ ਕੌਂਸਲ ਵਿੱਚ ਸਾਰੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹੁੰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੇ ਚੇਅਰਮੈਨ ਹਨ।

ਪਾਕਿਸਤਾਨ ਵਿੱਚ ਅਤਿਵਾਦੀ ਢਾਂਚਿਆਂ ਵਿਰੁੱਧ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਇਹ ਪਹਿਲੀ ਵੱਡੀ ਮੀਟਿੰਗ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement