ਭਾਜਪਾ ਦੇ ਰਾਜ 'ਚ ਮੁਸਲਮਾਨ ਸੁਰੱਖਿਅਤ ਨਹੀਂ : ਓਵੈਸੀ
Published : Jun 24, 2018, 11:36 am IST
Updated : Jun 24, 2018, 11:36 am IST
SHARE ARTICLE
owaisi
owaisi

ਉਤਰ ਪ੍ਰਦੇਸ਼ ਦੇ ਹਾਪੁੜ ਵਿਚ ਕਥਿਤ ਗਊ ਹੱਤਿਆ ਦੇ ਨਾਮ 'ਤੇ ਮੁਸਲਿਮ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਆਲ ...

ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਹਾਪੁੜ ਵਿਚ ਕਥਿਤ ਗਊ ਹੱਤਿਆ ਦੇ ਨਾਮ 'ਤੇ ਮੁਸਲਿਮ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲੀਮੀਨ (ਏਆਈਐਮਆਈਐਮ) ਮੁਖੀ ਅਸਦੂਦੀਨ ਓਵੈਸੀ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਮੁਸਲਮਾਨ ਸੁਰੱਖਿਅਤ ਨਹੀਂ ਹਨ। ਓਵੈਸੀ ਨੇ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ, ਉਦੋਂ ਤੋਂ ਮੁਸਲਿਮਾਂ ਅਤੇ ਦਲਿਤਾਂ ਦਾ ਸਨਮਾਨ ਨਹੀਂ ਰਹਿ ਗਿਆ ਹੈ। 

owaisiowaisi

ਇਨੀਂ ਦਿਨੀਂ ਮੁਸਲਮਾਨਾਂ ਦੇ ਵਿਰੁਧ ਮਾਬ ਲਿੰਚਿੰਗ (ਭੀੜ ਵਲੋਂ ਮਾਰੇ ਜਾਣ) ਦੀਆਂ ਘਟਨਾਵਾਂ ਵਧ ਗਈਆਂ ਹਨ। ਓਵੈਸੀ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿਚ ਆਉਣ ਤੋਂ ਬਾਅਦ ਮੁਸਲਮਾਨਾਂ ਅਤੇ ਦਲਿਤਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਇਹ ਸਭ ਸਰਕਾਰ ਦੇ ਇਸ਼ਾਰਿਆਂ 'ਤੇ ਹੋ ਰਿਹਾ ਹੈ। ਓਵੈਸੀ ਨੇ ਇਹ ਬਿਆਨ ਉਤਰ ਪ੍ਰਦੇਸ਼ ਦੇ ਹਾਪੁੜ ਵਿਚ ਹੋਈ 18 ਜੂਨ ਨੂੰ ਮਾਬ ਲਿੰਚਿੰਗ ਮਾਮਲੇ 'ਤੇ ਦਿਤਾ।

owaisiowaisiਦਸ ਦਈਏ ਕਿ ਹਾਪੁੜ ਜ਼ਿਲ੍ਹੇ ਵਿਚ ਬਝੈੜਾ ਖ਼ੁਰਦ ਪਿੰਡ ਵਿਚ ਬੀਤੇ 18 ਜੂਨ ਨੂੰ ਭੀੜ ਨੇ ਗਊ ਹੱਤਿਆ ਦਾ ਦੋਸ਼ ਲਗਾ ਕੇ ਇਕ ਆਦਮੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ ਜਦਕਿ ਇਕ ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮਾਰਕੁੱਟ ਦੌਰਾਨ ਜ਼ਖ਼ਮੀ ਹੋਏ ਕਾਸਿਮ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ, ਜਦਕਿ ਜ਼ਖ਼ਮੀ ਸਮੈਦੀਨ ਅਜੇ ਵੀ ਹਸਪਤਾਲ ਵਿਚ ਹੈ।

owaisi and modiowaisi and modiਇਸ ਤੋਂ ਇਲਾਵਾ ਓਵੈਸੀ ਨੇ ਰਾਈਜਿੰਗ ਅਖ਼ਬਾਰ ਦੇ ਸੰਪਾਦਕ ਸ਼ੁਜਾਤ ਬੁਖ਼ਾਰੀ ਦੀ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਮਾਲੇ ਵਿਚ ਭਾਜਪਾ ਵਿਧਾਇਕ ਲਾਲ ਸਿੰਘ ਚੌਧਰੀ ਤੋਂ ਪੁਛਗਿੱਛ ਦੀ ਮੰਗ ਕੀਤੀ ਹੈ। ਓਵੈਸੀ ਨੇ ਦਾਅਵਾ ਕੀਤਾ ਕਿ ਵਿਧਾਇਕ ਲਾਲ ਸਿੰਘ ਜਾਣਦੇ ਹਨ ਕਿ ਬੁਖ਼ਾਰੀ ਦੀ ਹੱਤਿਆ ਕਿਸ ਨੇ ਕੀਤੀ ਹੈ, ਉਨ੍ਹਾਂ ਤੋਂ ਪੁਛÎਗਿਛ ਹੋਣੀ ਚਾਹੀਦੀ ਹੈ। ਓਵੈਸੀ ਨੇ ਕਿਹਾ ਕਿ ਸਾਨੂੰ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਅਸੀਂ ਹੈਦਰਾਬਾਦ ਵਿਚ ਹਾਂ, ਜਿੱਥੇ ਪੱਤਰਕਾਰਾਂ ਨੂੰ ਕੋਈ ਖ਼ਤਰਾ ਨਹੀਂ ਹੈ। 

asdudeen owaisiasdudeen owaisiਦਸ ਦਈਏ ਕਿ ਸ਼ੁਕਰਵਾਰ ਨੂੰ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਕਸ਼ਮੀਰ ਦੇ ਪੱਤਰਕਾਰਾਂ ਨੇ ਗ਼ਲਤ ਮਾਹੌਲ ਪੈਦਾ ਕਰ ਦਿਤਾ ਸੀ ਉਧਰ। ਹੁਣ ਤਾਂ ਮੈਂ ਕਸ਼ਮੀਰ ਦੇ ਪੱਤਰਕਾਰਾਂ ਨੂੰ ਕਹਾਂਗਾ ਕਿ ਤੁਸੀਂ ਵੀ ਅਪਣੀ ਪੱਤਰਕਾਰਤਾ ਦੀ ਲਾਈਨ ਤੈਅ ਕਰ ਲਵੋ ਕਿ ਕਿਵੇਂ ਰਹਿਣਾ ਹੈ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement