ਉੱਤਰ ਭਾਰਤ ਵਿੱਚ ਕਈ ਥਾਵਾਂ ਤੇ ਹੇਠਾਂ ਡਿੱਗਿਆ ਤਾਪਮਾਨ, ਦਿੱਲੀ ਵਿੱਚ ਅੱਜ ਪੈ ਸਕਦਾ ਹੈ ਮੀਂਹ 
Published : Jun 24, 2020, 9:23 am IST
Updated : Jun 24, 2020, 9:23 am IST
SHARE ARTICLE
weather temperatures
weather temperatures

ਉੱਤਰ ਭਾਰਤ ਦੇ ਕੁਝ ਹਿੱਸਿਆਂ ਵਿਚ ਤਾਪਮਾਨ ਕੁਝ ਡਿਗਰੀ ਘੱਟ ਗਿਆ ਅਤੇ ਕੁਝ ਥਾਵਾਂ 'ਤੇ ਬਾਰਸ਼ ਹੋਈ।

ਨਵੀਂ ਦਿੱਲੀ: ਉੱਤਰ ਭਾਰਤ ਦੇ ਕੁਝ ਹਿੱਸਿਆਂ ਵਿਚ ਤਾਪਮਾਨ ਕੁਝ ਡਿਗਰੀ ਘੱਟ ਗਿਆ ਅਤੇ ਕੁਝ ਥਾਵਾਂ 'ਤੇ ਬਾਰਸ਼ ਹੋਈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਮੌਨਸੂਨ ਦੇ ਦੋ ਦਿਨਾਂ ਦੇ ਅੰਦਰ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।

Rain Rain

ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ ਵਿਚ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ, "ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਪੂਰੇ ਪੱਛਮੀ ਹਿਮਾਲਿਆਈ ਖੇਤਰ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ 48 ਘੰਟਿਆਂ ਵਿੱਚ ਮਾਨਸੂਨ ਦੀ ਤੇਜ਼ੀ ਲਈ ਹਾਲਾਤ ਅਨੁਕੂਲ ਹਨ।

weather forecast monsoonweather forecast monsoon

ਆਮ ਤੌਰ 'ਤੇ ਮਾਨਸੂਨ 27 ਜੂਨ ਨੂੰ ਦਿੱਲੀ ਪਹੁੰਚਦਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਚੱਕਰਵਾਤ ਪ੍ਰਣਾਲੀ ਦਾ ਕਾਰਨ ਮਾਨਸੂਨ ਦੇ ਸਮੇਂ ਸਿਰ ਸਮੇਂ ਤੇ ਪਹੁੰਚਣ ਨੂੰ ਮੰਨਿਆ ਜਾ ਸਕਦਾ ਹੈ ਜੋ 19 ਅਤੇ 20 ਜੂਨ ਨੂੰ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਵੱਲ ਵਧਿਆ ਅਤੇ ਮਾਨਸੂਨ ਦੇ ਅੱਗੇ  ਵਧਣ ਵਿੱਚ ਮਦਦ ਕੀਤੀ।

Weather forecast report today live news updates delhiWeather forecast 

ਅਗਲੇ ਤਿੰਨ ਦਿਨਾਂ ਵਿੱਚ ਦਿੱਲੀ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ ਪਾਸ ਰਹੇਗਾ। ਹਰਿਆਣਾ ਅਤੇ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਿਹਾ।

Weather Update in Punjab Weather Update 

ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM
Advertisement