
NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਮਿਲੀ Z+ ਸ਼੍ਰੇਣੀ ਦੀ ਸੁਰੱਖਿਆ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਆਰਪੀਐਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਸਿਨਹਾ (84) ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਦਸਤੇ ਨੇ ਸਿਨਹਾ ਦੀ ਸੁਰੱਖਿਆ ਸੰਭਾਲ ਲਈ ਹੈ।
Draupadi Murmu
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਵੀ ਸਿਨਹਾ ਦੇਸ਼ ਵਿਚ ਕਿਤੇ ਵੀ ਯਾਤਰਾ ਕਰਨਗੇ ਤਾਂ ਅੱਠ ਤੋਂ ਦਸ ਹਥਿਆਰਬੰਦ ਵਿਅਕਤੀ ਉਨ੍ਹਾਂ ਦੀ ਸੁਰੱਖਿਆ ਕਰਨਗੇ।
ਜ਼ਿਕਰਯੋਗ ਹੈ ਕਿ NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੀ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਿਨਹਾ 27 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਜਿਸ ਤੋਂ ਬਾਅਦ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਆਪਣੇ ਲਈ ਵੋਟਾਂ ਮੰਗਣਗੇ ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਣ ਜਾ ਰਿਹਾ ਹੈ।