ਪੇਸ਼ਾਵਰ 'ਚ ਸਿੱਖ ਦੁਕਾਨਦਾਰ 'ਤੇ ਹਮਲਾ, ਨਕਾਬਪੋਸ਼ ਫਰਾਰ 
Published : Jun 24, 2023, 3:01 pm IST
Updated : Jun 24, 2023, 3:09 pm IST
SHARE ARTICLE
 Attack on Sikh shopkeeper in Peshawar, masked fugitive
Attack on Sikh shopkeeper in Peshawar, masked fugitive

ਡਬਗੜ੍ਹੀ ਇਲਾਕੇ ਦਾ ਰਹਿਣ ਵਾਲਾ ਤਰਲੋਕ ਸਿੰਘ (30) ਇਲਾਕੇ ਵਿਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। 

ਪੇਸ਼ਾਵਰ: ਇੱਥੋਂ ਦੇ ਯਾਕਤਤੂਤ ਇਲਾਕੇ ਵਿਚ ਸ਼ੁੱਕਰਵਾਰ ਨੂੰ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵੱਲੋਂ ਸਿੱਖ ਭਾਈਚਾਰੇ ਦੇ ਵਿਅਕਤੀ 'ਤੇ ਗੋਲੀਬਾਰੀ ਕੀਤੀ ਗਈ ਤੇ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ। ਸਿਟੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡਬਗੜ੍ਹੀ ਇਲਾਕੇ ਦਾ ਰਹਿਣ ਵਾਲਾ ਤਰਲੋਕ ਸਿੰਘ (30) ਇਲਾਕੇ ਵਿਚ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। 

ਉਨ੍ਹਾਂ ਦੱਸਿਆ ਕਿ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਸਿੱਖ ਭਾਈਚਾਰੇ ਦੇ ਮੈਂਬਰ ਦੇ ਪੈਰ 'ਚ ਗੋਲੀ ਲੱਗਣ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। 

31 ਮਾਰਚ ਨੂੰ ਸੂਬਾਈ ਰਾਜਧਾਨੀ ਦੇ ਬਾਹਰਵਾਰ ਗੜ੍ਹੀ ਅਤਾ ਮੁਹੰਮਦ ਇਲਾਕੇ ਵਿੱਚ ਇੱਕ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਇੱਕ ਅਣਪਛਾਤੇ ਹਮਲਾਵਰ ਨੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਦੱਸਿਆ ਸੀ ਕਿ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਦਿਆਲ ਸਿੰਘ ਦੀ ਦੁਕਾਨ ਦੇ ਬਾਹਰ ਆਪਣੀ ਬਾਈਕ ਖੜੀ ਕੀਤੀ ਅਤੇ ਉਸ 'ਤੇ ਪਿਸਤੌਲ ਨਾਲ ਦੋ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। 

ਜ਼ਿਕਰਯੋਗ ਹੈ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ ਟਵੀਟ ਕੀਤਾ ਹੈ।  ਉਹਨਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੇ ਪੇਸ਼ਾਵਰ ਦੇ ਰਸ਼ੀਦਗੜ੍ਹੀ ਇਲਾਕੇ 'ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਤਰਲੋਕ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੀ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਅਤੇ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

file photo

 

ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਵਿਰੁੱਧ ਹੋ ਰਹੀ ਹਿੰਸਾ ਦੀ ਲੜੀ ਵਿਚ ਇਹ ਇੱਕ ਹੋਰ ਹਮਲਾ ਹੈ। ਪਾਕਿਸਤਾਨ ਸਰਕਾਰ ਇੱਕ ਮੂਕ ਦਰਸ਼ਕ ਵਾਂਗ ਵਿਵਹਾਰ ਕਰ ਰਹੀ ਹੈ ਜੋ ਕੱਟੜਪੰਥੀ ਤੱਤਾਂ ਨੂੰ ਘੱਟ ਗਿਣਤੀਆਂ ਵਿਰੁੱਧ ਅਜਿਹੇ ਹੋਰ ਹਮਲੇ ਕਰਨ ਦੀ ਯੋਜਨਾ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement