Liquor Policy Cases: ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਾਮਲੇ ਵਿੱਚ SC ਤੋਂ ਨਹੀਂ ਮਿਲੀ ਰਾਹਤ
Published : Jun 24, 2024, 12:57 pm IST
Updated : Jun 24, 2024, 1:44 pm IST
SHARE ARTICLE
Arvind Kejriwal did not get relief from SC in the interim bail case
Arvind Kejriwal did not get relief from SC in the interim bail case

Liquor Policy Cases: ਹੁਣ 26 ਜੂਨ ਨੂੰ ਹੋਵੇਗੀ ਅਗਲੀ ਸੁਣਾਈ

Arvind Kejriwal did not get relief from SC in the interim bail case: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ 'ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜੇਕਰ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਤਾਂ ਸਾਡੇ ਲਈ ਇਸ ਵਿੱਚ ਦਖਲ ਦੇਣਾ ਉਚਿਤ ਨਹੀਂ ਹੈ।  ਸੁਪਰੀਮ ਕੋਰਟ ਨੇ ਕਿਹਾ, ਅਸੀਂ ਬੁੱਧਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਾਂਗੇ। ਏਐਸਜੀ ਰਾਜੂ ਨੇ ਕਿਹਾ ਕਿ ਮੰਗਲਵਾਰ ਤੱਕ ਹਾਈ ਕੋਰਟ ਦਾ ਫੈਸਲਾ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Sidhu Moosewala New Song: ਸਿੱਧੂ ਮੂਸੇਵਾਲਾ ਨੇ ਮੁੜ ਪਾਈ ਧੱਕ, ‘ਡਾਇਲੇਮਾ' ਗੀਤ ਹੋਇਆ ਰਿਲੀਜ਼

ਦੱਸ ਦੇਈਏ ਕਿ ਦਿੱਲੀ ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲਾਈ ਗਈ ਅੰਤਰਿਮ ਰੋਕ ਨੂੰ ਸੁਪਰੀਮ ਕੋਰਟ ਨੇ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਈਡੀ ਮਾਮਲੇ 'ਚ ਜ਼ਮਾਨਤ ਦੇ ਹੁਕਮ 'ਤੇ ਹਾਈਕੋਰਟ ਦੇ ਸਟੇਅ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ। ਇਸ 'ਤੇ SC ਨੇ ਕਿਹਾ ਹੈ ਕਿ ਜੇਕਰ ਉਹ ਹਾਈਕੋਰਟ ਦੇ ਹੁਕਮਾਂ ਦੇ ਖਿਲਾਫ ਕੇਜਰੀਵਾਲ ਦੀ ਪਟੀਸ਼ਨ 'ਤੇ ਕੋਈ ਆਦੇਸ਼ ਦਿੰਦੇ ਹਨ ਤਾਂ ਇਹ ਕੇਸ ਨਾਲ ਪੱਖਪਾਤ ਹੋਵੇਗਾ।

ਇਹ ਵੀ ਪੜ੍ਹੋ: Guess Who: ਕੌਣ ਹੈ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ? 

ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਹਾਈ ਕੋਰਟ ਨੇ ਬਿਨਾਂ ਕੋਈ ਕਾਰਨ ਦੱਸੇ ਸਟੇਅ ਆਰਡਰ ਪਾਸ ਕਰ ਦਿੱਤਾ ਸੀ ਅਤੇ ਫਿਰ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਈਡੀ ਤੋਂ ਪੁੱਛਿਆ ਕਿ ਕੀ ਹੇਠਲੀ ਅਦਾਲਤ ਨੇ ਪੀਐਮਐਲਏ ਦੀ ਧਾਰਾ 45 ਤਹਿਤ ਸੰਤੁਸ਼ਟੀ ਦਰਜ ਕੀਤੀ ਹੈ? ਇਸ 'ਤੇ ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲਾਂ ਹਾਈ ਕੋਰਟ ਦਾ ਫੈਸਲਾ ਆਉਣ ਦਿਓ। ਸਾਡੇ ਕੋਲ ਹਾਈ ਕੋਰਟ ਦਾ ਫੈਸਲਾ ਹੋਵੇਗਾ। ਇਸ 'ਤੇ ਸਿੰਘਵੀ ਨੇ ਕਿਹਾ ਕਿ ਜੇਕਰ ਈਡੀ ਬਿਨਾਂ ਕਿਸੇ ਹੁਕਮ ਦੇ ਹਾਈ ਕੋਰਟ ਜਾ ਸਕਦੀ ਹੈ ਅਤੇ ਹਾਈ ਕੋਰਟ ਵੀ ਬਿਨਾਂ ਕਿਸੇ ਕਾਰਨ ਦੇ ਸਟੇਅ ਦੇ ਸਕਦੀ ਹੈ ਤਾਂ ਸੁਪਰੀਮ ਕੋਰਟ ਵੀ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਸਕਦੀ ਹੈ। ਇਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ 26 ਜੂਨ ਨੂੰ ਕਰੇਗਾ।

(For more Punjabi news apart from Arvind Kejriwal did not get relief from SC in the interim bail case , stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement