Prayagraj Road Accident : ਇੱਕ ਹੀ ਬਾਈਕ 'ਤੇ ਸਵਾਰ ਸਨ ਪਰਿਵਾਰ ਦੇ 5 ਲੋਕ, ਸੜਕ ਹਾਦਸੇ 'ਚ ਸਾਰਿਆਂ ਦੀ ਮੌਤ
Published : Jun 24, 2024, 4:07 pm IST
Updated : Jun 24, 2024, 4:07 pm IST
SHARE ARTICLE
Prayagraj Road Accident
Prayagraj Road Accident

ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਪਿੱਛੇ ਤੋਂ ਮਾਰੀ ਜ਼ੋਰਦਾਰ ਟੱਕਰ

Prayagraj Road Accident :  ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਦੇਖਦੇ ਹੀ ਦੇਖਦੇ ਸਾਰਾ ਪਰਿਵਾਰ ਸਮਾਪਤ ਹੋ ਗਿਆ। ਦਰਅਸਲ, ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਰਹਿਣ ਵਾਲਾ ਪਰਿਵਾਰ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਾਈਕ ਰਾਹੀਂ ਪ੍ਰਯਾਗਰਾਜ ਦੇ ਸਰਯਾਮਾਰੇਜ਼ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। 

ਇਸ ਘਟਨਾ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ ਕਿ ਇੱਕ ਹੀ ਪਰਿਵਾਰ ਦੇ ਸਾਰੇ ਪੰਜ ਲੋਕ ਇਕ ਹੀ ਬਾਈਕ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਸਾਰਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇੱਕ ਹੀ ਬਾਈਕ 'ਤੇ ਸਵਾਰ ਸਨ ਪੰਜ ਵਿਅਕਤੀ 

ਇਸ ਸੜਕ ਹਾਦਸੇ ਵਿੱਚ ਮਾਂ, ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਪਰਿਵਾਰ ਸਰਾਏ 'ਚ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਜੌਨਪੁਰ ਸਥਿਤ ਆਪਣੇ ਘਰ ਵੱਲ ਜਾ ਰਿਹਾ ਸੀ। ਮ੍ਰਿਤਕਾਂ ਦੇ ਨਾਂ ਵਿਕਾਸ, ਸਮਰੀ, ਦੀਵਾਨਾ, ਲਕਸ਼ਮੀ ਹਨ ਜਦਕਿ ਇਕ ਬੱਚੇ ਦੀ ਉਮਰ ਸਿਰਫ 8 ਮਹੀਨੇ ਸੀ।

ਮੁੱਖ ਮੰਤਰੀ ਨੇ ਹਾਦਸੇ 'ਤੇ ਪ੍ਰਗਟਾਇਆ ਦੁੱਖ 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਪ੍ਰਯਾਗਰਾਜ ਹਸਪਤਾਲ ਭੇਜ ਦਿੱਤਾ ਹੈ। ਘਟਨਾ ਲਈ ਜ਼ਿੰਮੇਵਾਰ ਟਰੱਕ ਅਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦਰਦਨਾਕ ਹਾਦਸਾ ਪ੍ਰਯਾਗਰਾਜ ਦੇ ਗੰਗਾਨਗਰ 'ਚ ਸੋਰਾਓਂ ਪੈਟਰੋਲ ਪੰਪ ਨੇੜੇ ਵਾਪਰਿਆ।

ਇਸ ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਇਲਾਜ ਦੇ ਪ੍ਰਬੰਧ ਕੀਤੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Location: India, Uttar Pradesh

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement