Parliament Session 2024: ਪੰਜਾਬ ਦੇ ਸੰਸਦ ਮੈਂਬਰ ਕੱਲ੍ਹ ਚੁੱਕਣਗੇ ਸਹੁੰ, ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸੂਚੀ 'ਚ ਸ਼ਾਮਲ
Published : Jun 24, 2024, 11:05 am IST
Updated : Jun 24, 2024, 11:43 am IST
SHARE ARTICLE
Punjab parliamentarians will take oath tomorrow Parliament Session 2024 News
Punjab parliamentarians will take oath tomorrow Parliament Session 2024 News

Parliament Session 2024: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ

Punjab parliamentarians will take oath tomorrow Parliament Session 2024 News: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਕੀਤੀ ਜਾਵੇਗੀ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਜਿਸ ਵਿੱਚ ਜੇਲ ਵਿੱਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ ਪਰ ਅੰਮ੍ਰਿਤਪਾਲ ਸਿੰਘ ਇਸ ਦੌਰਾਨ ਨਾ ਤਾਂ ਸੰਸਦ ਵਿੱਚ ਪਹੁੰਚ ਸਕਣਗੇ ਅਤੇ ਨਾ ਹੀ ਸਹੁੰ ਚੁੱਕ ਸਕਣਗੇ।

ਇਹ ਵੀ ਪੜ੍ਹੋ: Parliament Session 2024: ਜੇਲ 'ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕਿਵੇਂ ਚੁੱਕਣਗੇ ਸਹੁੰ? ਇਸ ਬਾਰੇ ਕੀ ਨਿਯਮ ਹੈ

ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ ਵਿਚ ਹੈ। NSA ਇਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਦੂਜੀ ਵਾਰ ਉਸ ਦੇ ਐਨ.ਐਸ.ਏ. ਵਧਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਸੰਸਦ ਦਫ਼ਤਰ ਵੱਲੋਂ ਭੇਜੀ ਗਈ 25 ਜੂਨ ਦੀ ਸਮਾਂ ਸੀਮਾ ਦੇ ਅੰਦਰ ਅੰਮ੍ਰਿਤਪਾਲ ਨਾ ਤਾਂ ਜੇਲ ਤੋਂ ਬਾਹਰ ਆ ਸਕੇਗਾ ਅਤੇ ਨਾ ਹੀ ਸਹੁੰ ਚੁੱਕ ਸਕੇਗਾ।

ਇਹ ਵੀ ਪੜ੍ਹੋ: Elante Mall Toy Train News: ਚੰਡੀਗੜ੍ਹ ਦੇ ਮਾਲ 'ਚ ਪਲਟੀ ਖਿਡੌਣਾ ਟਰੇਨ, 11 ਸਾਲਾ ਬੱਚੇ ਦੀ ਹਸਪਤਾਲ 'ਚ ਮੌਤ 

ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ। ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ 'ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ 'ਤੇ ਵੀ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ ਵਿੱਚ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਜੇਲ ਤੋਂ ਨਹੀਂ ਆ ਸਕਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਹੁੰ ਚੁੱਕਣ ਦੇ ਹੁਕਮ ਹੋਣਗੇ
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ 'ਤੇ ਹੁਕਮ ਜਾਰੀ ਹੋਣਗੇ ਤਾਂ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ 'ਚੋਂ ਬਾਹਰ ਕੱਢ ਸੰਸਦ ਲਿਜਾਇਆ ਜਾਵੇਗਾ। ਜਿੱਥੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ।

(For more Punjabi news apart from Punjab parliamentarians will take oath tomorrow Parliament Session 2024 News, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement