18th Lok Sabha Session: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ, ਪਹਿਲਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ
Published : Jun 24, 2024, 6:58 am IST
Updated : Jun 24, 2024, 7:45 am IST
SHARE ARTICLE
The first session of the 18th Lok Sabha from today
The first session of the 18th Lok Sabha from today

18th Lok Sabha Session: ਇਸ ਤੋਂ ਬਾਅਦ 26 ਜੂਨ ਨੂੰ ਹੋਵੇਗੀ ਸਪੀਕਰ ਦੀ ਚੋਣ

The first session of the 18th Lok Sabha from today: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਯਾਨੀ ਅੱਜ ਤੋਂ ਸ਼ੁਰੂ ਹੋਵੇਗਾ, ਜਿਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਬਾਅਦ 26 ਜੂਨ ਨੂੰ ਸਪੀਕਰ ਦੀ ਚੋਣ ਹੋਵੇਗੀ ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ 27 ਜੂਨ ਨੂੰ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। 

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਸੱਤ ਵਾਰ ਸੰਸਦ ਮੈਂਬਰ ਰਹੇ ਭਰਤਹਰੀ ਮਹਿਤਾਬ ਨੂੰ ਸੰਸਦ ਦੇ ਹੇਠਲੇ ਸਦਨ ਦਾ ਪ੍ਰੋਟੇਮ ਸਪੀਕਰ ਨਿਯੁਕਤ ਕੀਤੇ ਜਾਣ ਨਾਲ ਸੈਸ਼ਨ ਦੌਰਾਨ ਲੋਕ ਸਭਾ ’ਚ ਹੰਗਾਮਾ ਹੋਣ ਦੀ ਸੰਭਾਵਨਾ ਹੈ।  ਮਹਿਤਾਬ ਦੀ ਪ੍ਰੋਟੇਮ ਸਪੀਕਰ ਵਜੋਂ ਨਿਯੁਕਤੀ ਦੀ ਵਿਰੋਧੀ ਧਿਰ ਨੇ ਤਿੱਖੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਨੇ ਇਸ ਅਹੁਦੇ ਲਈ ਕਾਂਗਰਸ ਸੰਸਦ ਮੈਂਬਰ ਕੇ. ਸੁਰੇਸ਼ ਦੇ ਦਾਅਵੇ ਨੂੰ ਨਜ਼ਰਅੰਦਾਜ਼ ਕੀਤਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਮਹਿਤਾਬ ਇਸ ਅਹੁਦੇ ਲਈ ਢੁਕਵੇਂ ਉਮੀਦਵਾਰ ਹਨ ਕਿਉਂਕਿ ਉਹ ਲਗਾਤਾਰ ਸੱਤ ਵਾਰ ਲੋਕ ਸਭਾ ਮੈਂਬਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੇਸ਼ 1998 ਅਤੇ 2004 ’ਚ ਚੋਣਾਂ ਹਾਰ ਗਏ ਸਨ ਅਤੇ ਉਨ੍ਹਾਂ ਦਾ ਮੌਜੂਦਾ ਕਾਰਜਕਾਲ ਹੇਠਲੇ ਸਦਨ ’ਚ ਉਨ੍ਹਾਂ ਦਾ ਲਗਾਤਾਰ ਚੌਥਾ ਕਾਰਜਕਾਲ ਹੈ। ਇਸ ਤੋਂ ਪਹਿਲਾਂ ਉਹ 1989, 1991, 1996 ਅਤੇ 1999 ’ਚ ਲੋਕ ਸਭਾ ਲਈ ਚੁਣੇ ਗਏ ਸਨ। 

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੋਮਵਾਰ ਨੂੰ ਰਾਸ਼ਟਰਪਤੀ ਭਵਨ ’ਚ ਮਹਿਤਾਬ ਨੂੰ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਉਣਗੇ। ਮਹਿਤਾਬ ਫਿਰ ਸੰਸਦ ਭਵਨ ਜਾਣਗੇ ਅਤੇ ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਕਰਨਗੇ।  ਕਾਰਵਾਈ ਦੀ ਸ਼ੁਰੂਆਤ ’ਚ ਕੁੱਝ ਪਲਾਂ ਲਈ ਚੁੱਪੀ ਧਾਰੀ ਜਾਵੇਗੀ। ਇਸ ਤੋਂ ਬਾਅਦ ਲੋਕ ਸਭਾ ਦੇ ਜਨਰਲ ਸਕੱਤਰ ਉਤਪਲ ਕੁਮਾਰ ਸਿੰਘ ਚੁਣੇ ਹੋਏ ਮੈਂਬਰਾਂ ਦੀ ਸੂਚੀ ਹੇਠਲੇ ਸਦਨ ਨੂੰ ਸੌਂਪਣਗੇ। ਇਸ ਤੋਂ ਬਾਅਦ ਮਹਿਤਾਬ ਲੋਕ ਸਭਾ ਦੇ ਨੇਤਾ ਨੂੰ ਬੇਨਤੀ ਕਰਨਗੇ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕਣ ਦੀ ਅਪੀਲ ਕਰਨ। ਇਸ ਤੋਂ ਬਾਅਦ ਪ੍ਰੋਟੇਮ ਸਪੀਕਰ ਰਾਸ਼ਟਰਪਤੀ ਵਲੋਂ ਨਿਯੁਕਤ ਚੇਅਰਪਰਸਨਾਂ ਦੀ ਕਮੇਟੀ ਨੂੰ ਸਹੁੰ ਚੁਕਾਉਣਗੇ ਜੋ 26 ਜੂਨ ਨੂੰ ਸਪੀਕਰ ਦੀ ਚੋਣ ਹੋਣ ਤਕ ਸਦਨ ਦੀ ਕਾਰਵਾਈ ਚਲਾਉਣ ਵਿਚ ਉਨ੍ਹਾਂ ਦੀ ਮਦਦ ਕਰੇਗੀ। 

ਚੇਅਰਪਰਸਨਾਂ ਦੀ ਕਮੇਟੀ ਤੋਂ ਬਾਅਦ ਪ੍ਰੋਟੇਮ ਸਪੀਕਰ ਕੈਬਨਿਟ ਦੇ ਮੈਂਬਰਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਉਣਗੇ। ਮੈਂਬਰ ਅਗਲੇ ਦੋ ਦਿਨਾਂ ’ਚ ਅਪਣੇ ਸ਼ੁਰੂਆਤੀ ਸ਼ਬਦਾਂ ਦੀ ਲੜੀ ’ਚ ਸਹੁੰ ਚੁੱਕਣਗੇ। ਲੋਕ ਸਭਾ ਸਪੀਕਰ ਦੇ ਅਹੁਦੇ ਲਈ ਚੋਣ ਬੁਧਵਾਰ ਨੂੰ ਹੋਵੇਗੀ।                   (ਪੀਟੀਆਈ)

(For more Punjabi news apart from The first session of the 18th Lok Sabha from today , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement