Uttar Pardesh : ਜਾਤੀ ਪੁੱਛ ਕੇ ਕਥਾਵਾਚਕ ਤੇ ਉਸ ਦੇ ਸਾਥੀ ਦਾ ਮੁੰਨਿਆ ਸਿਰ

By : PARKASH

Published : Jun 24, 2025, 11:53 am IST
Updated : Jun 24, 2025, 11:53 am IST
SHARE ARTICLE
Uttar Pardesh : Shaved heads of narrator and his assistant after asking caste
Uttar Pardesh : Shaved heads of narrator and his assistant after asking caste

Uttar Pardesh : ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚਾਰ ਮੁਲਜ਼ਮ ਕੀਤੇ ਗ੍ਰਿਫ਼ਤਾਰ

 

Shaved heads of narrator and his assistant after asking caste : ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਦੰਡਰਪੁਰ ਪਿੰਡ ਵਿਚ ਬ੍ਰਾਹਮਣ ਭਾਈਚਾਰੇ ਦੇ ਲੋਕਾਂ ਨੇ ਕਥਿਤ ਤੌਰ ’ਤੇ ਯਾਦਵ ਜਾਤੀ ਨਾਲ ਸਬੰਧਤ ਇੱਕ ਕਥਾਵਾਚਕ ਅਤੇ ਉਸਦੇ ਸਹਾਇਕ ਦਾ ਸਿਰ ਮੁੰਨ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇੱਕ ਪੁਲਿਸ ਅਧਿਕਾਰੀ ਨੇ ਸੋਮਵਾਰ ਦੇਰ ਰਾਤ ਦੱਸਿਆ ਕਿ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ, ਜਿਸ ਦਾ ਨੋਟਿਸ ਲੈਂਦੇ ਹੋਏ ਪੁਲਿਸ ਨੇ ਮੁੱਖ ਦੋਸ਼ੀ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸਮਾਜਵਾਦੀ ਪਾਰਟੀ (ਸਪਾ) ਦੇ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਇਸ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ‘‘ਪੀਡੀਏ ਦੇ ਸਨਮਾਨ ਦੀ ਰੱਖਿਆ’’ ਲਈ ਇੱਕ ਵਿਸ਼ਾਲ ਅੰਦੋਲਨ ਕੀਤਾ ਜਾਵੇਗਾ। ਇਹ ਘਟਨਾ ਐਤਵਾਰ ਅਤੇ ਸੋਮਵਾਰ ਦੀ ਵਿਚਕਾਰਲੀ ਰਾਤ ਨੂੰ ਵਾਪਰੀ।

ਇਟਾਵਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬ੍ਰਿਜੇਸ਼ ਕੁਮਾਰ ਸ਼੍ਰੀਵਾਸਤਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਟਾਵਾ ਜ਼ਿਲ੍ਹੇ ਦੇ ਬਕੇਵਾਰ ਪੁਲਿਸ ਸਟੇਸ਼ਨ ਵਿੱਚ ਉਸ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਜਿਸਦਾ ਸਿਰ ਮੁੰਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਦੀ ਜ਼ਿੰਮੇਵਾਰੀ ਵਧੀਕ ਪੁਲਿਸ ਸੁਪਰਡੈਂਟ ਨੂੰ ਸੌਂਪੀ ਗਈ ਹੈ। ਐਸਐਸਪੀ ਨੇ ਕਿਹਾ ਕਿ ਉਪਰੋਕਤ ਘਟਨਾ ਬਾਰੇ ਦੂਜੀ ਧਿਰ ਦਾ ਕਹਿਣਾ ਹੈ ਕਿ ਕਥਾਵਾਚਕਾਂ ਨੇ ਉਨ੍ਹਾਂ ਤੋਂ ਆਪਣੀ ਜਾਤੀ ਛੁਪਾਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਕਥਾਵਾਚਕ ਨੇ ਕਿਹਾ, ‘‘ਪਹਿਲਾਂ ਮੈਂ ਇੱਕ ਪ੍ਰਾਈਵੇਟ ਸਕੂਲ ਚਲਾਉਂਦਾ ਸੀ ਪਰ ਸਰਕਾਰ ਨੇ ਸਕੂਲ ਬੰਦ ਕਰ ਦਿੱਤਾ, ਇਸ ਲਈ ਮੈਂ ਭਾਗਵਤ ਕਥਾ ਸੁਣਾਉਣੀ ਸ਼ੁਰੂ ਕਰ ਦਿੱਤੀ ਅਤੇ ਕਥਾਵਾਚਕ ਮੁਕੁਟ ਮਨੀ ਦਾ ਸਹਾਇਕ ਬਣ ਗਿਆ।’’ ਉਸਨੇ ਕਿਹਾ, ‘‘ਸਾਨੂੰ 21 ਜੂਨ ਤੋਂ ਦੰਡਰਪੁਰ ਪਿੰਡ ਵਿੱਚ ਭਾਗਵਤ ਕਥਾ ਲਈ ਬੁਲਾਇਆ ਗਿਆ ਸੀ। ਸਾਨੂੰ ਸਾਡੀ ਜਾਤੀ ਬਾਰੇ ਪੁੱਛਿਆ ਗਿਆ। ਇਸ ਤੋਂ ਬਾਅਦ ਮੈਨੂੰ ਪੂਰੀ ਰਾਤ ਤਸੀਹੇ ਦਿੱਤੇ ਗਏ ਅਤੇ ਮੇਰੇ ਵਾਲ ਮੁੰਨ ਦਿੱਤੇ ਗਏ।’’ ਇਸ ਘਟਨਾ ਦੇ ਸਬੰਧ ਵਿੱਚ ਸਮਾਜਵਾਦੀ ਪਾਰਟੀ ਦਾ ਇੱਕ ਵਫ਼ਦ ਪੀੜਤਾਂ ਸਮੇਤ ਐਸਐਸਪੀ ਨੂੰ ਮਿਲਿਆ ਅਤੇ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕੀਤੀ।

(For more news apart from Etawah Latest News, stay tuned to Rozana Spokesman)

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement