ਹੁਣ ਟ੍ਰੈਫਿਕ ਨਿਯਮਾਂ ਦਾ ਰੱਖਣਾ ਪਵੇਗਾ ਖ਼ਾਸ ਧਿਆਨ
Published : Jul 24, 2019, 1:35 pm IST
Updated : Jul 24, 2019, 1:37 pm IST
SHARE ARTICLE
Motor vehicles amendment bill 2019 passed everything you need to know about the bill
Motor vehicles amendment bill 2019 passed everything you need to know about the bill

ਮੋਟਰ ਵਹੀਕਲ ਸੋਧ ਬਿੱਲ ਹੋਇਆ ਪਾਸ

ਨਵੀਂ ਦਿੱਲੀ: ਅੱਜ ਕੱਲ੍ਹ ਸੜਕ ਹਾਦਸੇ ਬਹੁਤ ਵਧ ਗਏ ਹਨ ਜਿਸ ਦੇ  ਚਲਦੇ ਸਰਕਾਰ ਨੇ ਇਸ ਤੇ ਠੱਲ੍ਹ ਪਾਉਣ ਲਈ ਮੋਟਰ ਵਹੀਕਲ ਸੋਧ ਬਿੱਲ ਪਾਸ ਕਰ ਦਿੱਤਾ ਹੈ। ਲੋਕ ਸਭਾ ਵੱਲੋਂ ਮੋਟਰ ਵਹੀਕਲ ਸੋਧ ਬਿੱਲ 2013 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਿਚ ਆਵਾਜਾਈ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੜਕ ਸੁਰੱਖਿਆ ਦੇ  ਖੇਤਰ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ।

Nitin Gadkari Nitin Gadkari

ਹੇਠਲੇ ਸਦਨ ਵਿਚ ਬਿੱਲ 'ਤੇ ਚਰਚਾ ਦੇ ਜਵਾਬ ਵਿਚ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦਸਿਆ ਕਿ ਸਰਕਾਰ ਦਾ ਮੋਟਰ ਵਹੀਕਲ ਸੋਧ ਬਿੱਲ ਰਾਹੀਂ ਸੂਬਿਆਂ ਦੇ ਅਧਿਕਾਰੀਆਂ ਵਿਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ ਹੈ। ਇਸ ਦੇ ਨਿਯਮਾਂ ਨੂੰ ਲਾਗੂ ਕਰਨਾ ਸੂਬਿਆਂ ਦੀ ਮਰਜ਼ੀ 'ਤੇ ਨਿਰਭਰ ਕਰਦਾ ਹੈ। ਇਸ ਬਿੱਲ ਵਿਚ ਸੜਕ ਸੁਰੱਖਿਆ ਦੇ ਖੇਤਰ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ।

PolicePolice

ਬਿੱਲ ਨੂੰ ਮਨਜ਼ੂਰੀ ਦੇਣ ਦਾ ਅਸਲ ਇਰਾਦਾ ਆਵਾਜਾਈ ਵਿਵਸਥਾ ਵਿਚ ਬਦਲਾਅ ਲਿਆਉਣ 'ਤੇ ਦੁਰਘਟਨਾਵਾਂ ਤੇ ਠੱਲ੍ਹ ਪਾਉਣ ਦਾ ਹੈ। ਜੇ ਕੋਈ ਵਿਅਕਤੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜ਼ੁਰਮਾਨਾ ਭਰਨਾ ਪਵੇਗਾ। ਬਿੱਲ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਲਈ, ਜਿੱਥੇ ਜ਼ੁਰਮਾਨਾ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ ਉੱਥੇ ਹੀ ਕੁੱਝ ਸਜ਼ਾਵਾਂ ਦੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਨਿਯਮਾਂ ਦਾ ਵੇਰਵਾ ਇਸ ਪ੍ਰਕਾਰ ਹੈ-  ਸੀਟ ਬੈਲਟ ਜਾਂ ਹੈਲਮੇਟ ਨਾ ਪਾਉਣ 'ਤੇ 100 ਰੁਪਏ ਜ਼ੁਰਮਾਨਾ ਵਧਾ ਕੇ ਹਜ਼ਾਰ ਰੁਪਏ ਹੋ ਜਾਣਗੇ। ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਨੂੰ 2000 ਵਧਾ ਕੇ 10 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਓਵਰ ਸਪੀਡਿੰਗ ਲਈ 500 ਵਧਾ ਕੇ 5000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਐਮਰਜੈਂਸੀ ਸੇਵਾਵਾਂ ਸਹੀ ਰਾਹ ਨਾ ਦੇਣ 'ਤੇ 10 ਹਜ਼ਾਰ ਰੁਪਏ ਜ਼ੁਰਮਾਨਾ ਹੋਵੇਗਾ।

Police Police

ਸੋਧ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਡ੍ਰਾਈਵਿੰਗ ਲਾਇਸੈਂਸ ਤੇ ਵਾਹਨ ਰਜਿਸਟ੍ਰੇਸ਼ਨ ਲਈ ਅਰਜ਼ੀ ਦੇਣ ਲਈ ਆਧਾਰ ਨੰਬਰ ਜ਼ਰੂਰੀ ਹੈ। ਦੇਸ਼ ਵਿਚ ਕੁੱਲ ਡ੍ਰਾਈਵਿੰਗ ਲਾਇਸੈਂਸ ਵਿਚੋਂ 30 ਫ਼ੀਸਦੀ ਫਰਜ਼ੀ ਪਾਏ ਗਏ ਹਨ। ਮੌਜੂਦਾ ਡ੍ਰਾਈਵਿੰਗ ਲਾਇਸੈਂਸ 20 ਸਾਲਾਂ ਲਈ ਯੋਗ ਹਨ ਤੇ ਬਿੱਲ ਦਾ ਉਦੇਸ਼ ਮਿਆਦ ਨੂੰ 10 ਸਾਲ ਤਕ ਘੱਟ ਕਰਨਾ ਹੈ। 55 ਸਾਲ ਦੀ ਉਮਰ ਬਾਅਦ ਲਾਇਸੈਂਸ ਦਾ ਨਵੀਨੀਕਰਨ ਕਰਾਉਣ ਵਾਲੇ ਲੋਕਾਂ ਦੀ ਮਿਆਦ ਸਿਰਫ 5 ਸਾਲ ਹੋਏਗੀ।

ਲਾਇਸੈਂਸ ਦੀ ਮਿਆਦ ਖ਼ਤਮ ਹੋਣ ਬਾਅਦ ਇੱਕ ਸਾਲ ਤਕ ਰੀਨਿਊ ਕੀਤਾ ਜਾ ਸਕਦਾ ਹੈ। ਸੜਕ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਮੁਆਵਜ਼ਾ ਰਕਮ 5 ਲੱਖ ਤੇ ਗੰਭੀਰ ਜ਼ਖ਼ਮੀ ਲਈ 2.5 ਲੱਖ ਕੀਤੀ ਗਈ ਹੈ। ਜੇ ਕੋਈ ਨਾਬਾਲਗ ਗੱਡੀ ਚਲਾਉਂਦਾ ਫੜਿਆ ਗਿਆ ਤਾਂ ਗੱਡੀ ਮਾਲਕ ਜਾਂ ਉਸ ਦੇ ਮਾਪਿਆਂ ਨੂੰ ਦੋਸ਼ੀ ਮੰਨਿਆ ਜਾਵੇਗਾ।

ਇਸ ਲਈ 25 ਹਜ਼ਾਰ ਰੁਪਏ ਜ਼ੁਰਮਾਨਾ ਜਾਂ 3 ਸਾਲ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ ਗੱਡੀ ਦੀ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਜਾ ਸਕਦੀ ਹੈ। ਸੜਕ ਦੇ ਖੱਡਿਆਂ ਤੇ ਉਹਨਾਂ ਦਾ ਰੱਖ ਰਖਾਵ ਵਿਚ ਲਾਪਰਵਾਹੀ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਲਈ ਠੇਕੇਦਾਰ 'ਤੇ ਕਾਰਵਾਈ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement