
ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 12.87 ਲੱਖ ਤੋਂ ਪਾਰ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੇ ਅੰਕੜੇ ਹੁਣ ਖਤਰਨਾਕ ਸਥਿਤੀ ਵਿਚ ਪਹੁੰਚ ਚੁੱਕੇ ਹਨ। ਪਿਛਲੇ 24 ਘੰਟਿਆਂ ਵਿਚ ਆਏ ਨਵੇਂ ਮਾਮਲਿਆਂ ਤੋਂ ਬਾਅਦ ਕੋਰੋਨਾ ਪੀੜਤਾਂ ਦੀ ਗਿਣਤੀ 13 ਲੱਖ ਦੇ ਕਰੀਬ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 49,310 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 740 ਮਰੀਜ਼ਾਂ ਨੂੰ ਅਪਣੀ ਜਾਨ ਗਵਾਉਣੀ ਪਈ।
Corona Virus
ਇਕ ਦਿਨ ਵਿਚ ਤੇਜ਼ੀ ਨਾਲ ਵਧੇ ਕੋਰੋਨਾ ਦੇ ਨਵੇਂ ਮਾਮ ਲਿਆਂ ਤੋਂ ਬਾਅਦ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 12 ਲੱਖ 87 ਹਜ਼ਾਰ 945 ਹੋ ਗਈ ਹੈ ਜਦਕਿ ਕੋਰੋਨਾ ਨਾਲ ਹੁਣ ਤੱਕ 30,601 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿਚ 4,40,135 ਐਕਟਿਵ ਕੇਸ ਹਨ। ਕੋਰੋਨਾ ਮਹਾਂਮਾਰੀ ਨਾਲ ਹੁਣ ਤੱਕ 30,601 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 8,17,208 ਲੋਕ ਠੀਕ ਹੋ ਚੁੱਕੇ ਹਨ।
Coronavirus
ਇਕ ਮਰੀਜ਼ ਵਿਦੇਸ਼ ਪਰਤ ਚੁੱਕਾ ਹੈ। ਇਸ ਦੇ ਚਲਦਿਆਂ ਰਾਹਤ ਦੀ ਖ਼ਬਰ ਇਙ ਹੈ ਕਿ ਮਰੀਜ਼ਾਂ ਦੇ ਠੀਕ ਹੋਣ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ਵਿਚ ਮਰੀਜ਼ਾਂ ਦਾ ਰਿਕਵਰੀ ਰੇਟ 63.45 ਹੋ ਗਿਆ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਵਿਚ ਮਹਾਰਾਸ਼ਟਰ ਦਾ ਨਾਂਅ ਸਭ ਤੋਂ ਉੱਪਰ ਹੈ।
Corona virus
ਪੰਜਾਬ ਵਿਚ ਇਕ ਦਿਨ ‘ਚ ਆਏ 414 ਨਵੇਂ ਮਾਮਲੇ, 6 ਦੀ ਮੌਤ
ਪੰਜਾਬ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 414 ਨਵੇਂ ਮਾਮਲੇ ਆਏ ਹਨ ਅਤੇ 252 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ। ਉੱਥੇ ਹੀ 6 ਲੋਕਾਂ ਦੀ ਮੌਤ ਹੋਈ ਹੈ। ਸੂਬੇ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 11,301 ਹੋ ਗਈ ਹੈ, ਜਿਸ ਵਿਚ 3391 ਕੇਸ ਐਕਟਿਵ ਹਨ ਅਤੇ 7641 ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 269 ਲੋਕਾਂ ਦੀ ਮੌਤ ਹੋ ਚੁੱਕੀ ਹੈ।