
ਸੁਰੱਖਿਆ ਬਲਾਂ ਵਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਜਦੋਂ ਅਤਿਵਾਦੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ।
ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਂਦੀਪੋਰਾ (Bandipora, Jammu and Kashmir) ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ (Security forces) ਨਾਲ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ। ਜਿਸ ਮਗਰੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਤੋਂ ਬਾਅਦ, ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਦੇ ਸੁਮਬਲਰ ਖੇਤਰ ਵਿਚ ਸ਼ੋਖਬਾਬਾ ਜੰਗਲ ਵਿਚ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ- Tokyo Olympic: ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੇ ਕੀਤੀ ਸ਼ਾਨਦਾਰ ਸ਼ੁਰੂਆਤ
2 Terrorists shot dead in Bandipora, Jammu and Kashmir
ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਬਲਾਂ ਵਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ (Search Operation) ਜਾ ਰਹੀ ਸੀ ਜਦੋਂ ਅਤਿਵਾਦੀਆਂ (Terrorists) ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਮੋੜਵਾਂ ਜਵਾਬ ਦਿੱਤਾ, ਜਿਸ ਨਾਲ ਆਪ੍ਰੇਸ਼ਨ ਮੁਠਭੇੜ ਵਿਚ ਬਦਲ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਦੋ ਅਤਿਵਾਦੀ ਮਾਰੇ (2 shot dead) ਗਏ।
ਇਹ ਵੀ ਪੜ੍ਹੋ- ਆਮ ਲੋਕਾਂ ਨੂੰ ਰਾਹਤ! ਲਗਾਤਾਰ 7ਵੇਂ ਦਿਨ ਨਹੀਂ ਹੋਇਆ Petrol-Diesel ਦੀਆਂ ਕੀਮਤਾਂ ‘ਚ ਵਾਧਾ
2 Terrorists shot dead in Bandipora, Jammu and Kashmir
ਇਹ ਵੀ ਪੜ੍ਹੋ- EMA ਨੇ 12-17 ਸਾਲ ਦੀ ੳੇਮਰ ਦੇ ਬੱਚਿਆਂ ਲਈ Moderna ਕੋਵਿਡ ਵੈਕਸੀਨ ਨੂੰ ਦਿੱਤੀ ਮਨਜ਼ੂਰੀ
ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਅਤੇ ਉਹ ਕਿਸ ਅਤਿਵਾਦੀ ਸੰਗਠਨ (Terrorist Organizations) ਨਾਲ ਸਬੰਧਤ ਹਨ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ‘ਚ ਕਾਰਵਾਈ ਅਜੇ ਜਾਰੀ ਹੈ।