'ਅਗਨੀਵੀਰ' ਯੋਜਨਾ ਨੌਜਵਾਨਾਂ ਦੇ ਭਵਿੱਖ ਲਈ ਖ਼ਤਰਨਾਕ ਹੈ : ਰਾਹੁਲ ਗਾਂਧੀ 
Published : Jul 24, 2022, 3:53 pm IST
Updated : Jul 24, 2022, 3:53 pm IST
SHARE ARTICLE
Rahul Gandhi
Rahul Gandhi

ਕਿਹਾ- ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ Experiment ਕਰਨ ਦੀ ਕੋਸ਼ਿਸ਼ 

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਅਗਨੀਵੀਰ ਯੋਜਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਇਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰਯੋਗ ਰਾਸ਼ਟਰੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਲਈ ਖ਼ਤਰਨਾਕ ਹੈ।

Rahul Gandhi Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ਅਗਨੀਵੀਰ ਯੋਜਨਾ ਨੌਜਵਾਨਾਂ ਦੇ ਭਵਿੱਖ ਨਾਲ ਕਿਵੇਂ ਖੇਡੇਗੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੌਜੂਦਾ ਸਮੇਂ 'ਚ ਹਰ ਸਾਲ 60 ਹਜ਼ਾਰ ਸੈਨਿਕ ਰਿਟਾਇਰ ਹੁੰਦੇ ਹਨ ਪਰ ਮੁਸ਼ਕਿਲ ਨਾਲ ਤਿੰਨ ਹਜ਼ਾਰ ਸਾਬਕਾ ਫੌਜੀਆਂ ਨੂੰ ਸਰਕਾਰੀ ਨੌਕਰੀ ਮਿਲਦੀ ਹੈ।

tweettweet

ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਹਰ ਸਾਲ 60 ਹਜ਼ਾਰ ਸਿਪਾਹੀ ਰਿਟਾਇਰ ਹੁੰਦੇ ਹਨ, ਇਨ੍ਹਾਂ 'ਚੋਂ ਸਿਰਫ਼ ਤਿੰਨ ਹਜ਼ਾਰ ਨੂੰ ਹੀ ਸਰਕਾਰੀ ਨੌਕਰੀ ਮਿਲ ਰਹੀ ਹੈ। ਚਾਰ ਸਾਲ ਦੇ ਠੇਕੇ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੇਵਾਮੁਕਤ ਹੋਣ ਵਾਲੇ ਅਗਨੀਵੀਰਾਂ ਦਾ ਭਵਿੱਖ ਕੀ ਹੋਵੇਗਾ। ਪ੍ਰਧਾਨ ਮੰਤਰੀ ਦੀ ਪ੍ਰਯੋਗਸ਼ਾਲਾ ਦੇ ਇਸ ਨਵੇਂ ਪ੍ਰਯੋਗ ਨਾਲ ਦੇਸ਼ ਦੀ ਸੁਰੱਖਿਆ ਅਤੇ ਨੌਜਵਾਨਾਂ ਦਾ ਭਵਿੱਖ ਦੋਵੇਂ ਹੀ ਖ਼ਤਰੇ ਵਿੱਚ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement