
ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ
ਉੱਤਰਕਾਸ਼ੀ : ਉੱਤਰਕਾਸ਼ੀ 'ਚ ਐਤਵਾਰ ਨੂੰ 12:37 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲੱਗਭੱਗ ਦੋ ਸੈਕਿੰਡ ਤੱਕ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਆ ਗਏ।
Earthquake
ਰਿਐਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਜ਼ਿਲ੍ਹਾ ਹੈੱਡਕੁਆਰਟਰ, ਮਨੇਰੀ, ਮਤਲੀ, ਜੋਸ਼ੀਦਾ, ਭਟਵਾੜੀ ਖੇਤਰਾਂ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਤਹਿਸੀਲ ਦੇ ਹੋਰ ਇਲਾਕਿਆਂ ਵਿੱਚ ਮਹਿਸੂਸ ਨਹੀਂ ਕੀਤੇ ਗਏ।
Earthquake