ਗੁਜਰਾਤ ਵਿਚ ਜੂਨਾਗੜ੍ਹ 'ਚ ਢਹਿ-ਢੇਰੀ ਹੋਈ ਦੋ ਮੰਜ਼ਿਲਾ ਇਮਾਰਤ

By : GAGANDEEP

Published : Jul 24, 2023, 5:23 pm IST
Updated : Jul 24, 2023, 5:23 pm IST
SHARE ARTICLE
photo
photo

ਕਈ ਲੋਕਾਂ ਦੇ ਮਲਬੇ ਹੇ

 

ਜੂਨਾਗੜ੍ਹ: ਗੁਜਰਾਤ ਦੇ ਜੂਨਾਗੜ੍ਹ ਵਿਚ ਸੋਮਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਕਡਿਆਵਾਲ ਇਲਾਕੇ ਵਿਚ ਇਕ ਇਮਾਰਤ ਡਿੱਗ ਗਈ। ਮਲਬੇ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇਹ ਇਮਾਰਤ ਸਬਜ਼ੀ ਮੰਡੀ ਦੇ ਨੇੜੇ ਸੀ ਅਤੇ ਇਸ ਦੇ ਹੇਠਾਂ ਦੁਕਾਨਾਂ ਸਨ। ਸਬਜ਼ੀ ਮੰਡੀ ਹੋਣ ਕਾਰਨ ਇਥੇ ਕਾਫੀ ਭੀੜ ਰਹਿੰਦੀ ਹੈ। ਅਜਿਹੇ 'ਚ ਕਈ ਲੋਕਾਂ ਦੇ ਮਲਬੇ 'ਚ ਫਸਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ: ਮੀਂਹ ਤੋਂ ਬਾਅਦ ਚੰਡੀਗੜ੍ਹ-ਦਿੱਲੀ ਹਾਈਵੇਅ 'ਤੇ ਲੱਗਿਆ ਲੰਮਾ ਜਾਮ, 3 ਘੰਟੇ ਤੱਕ ਵਾਹਨਾਂ 'ਚ ਫਸੇ ਰਹੇ ਲੋਕ

ਕੁਝ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ 12-15 ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਪੁਲਿਸ ਅਤੇ ਐਸਡੀਆਰਐਫ ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿਤਾ ਹੈ। ਸਥਾਨਕ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਇਮਾਰਤ ਬਹੁਤ ਪੁਰਾਣੀ ਸੀ। ਨਿਗਮ ਨੇ ਇਸ ਵਿਚ ਰਹਿਣ ਵਾਲੇ ਲੋਕਾਂ ਨੂੰ ਨੋਟਿਸ ਵੀ ਦਿਤਾ ਸੀ।ਸ਼ਨੀਵਾਰ ਨੂੰ ਸ਼ਹਿਰ 'ਚ ਆਏ ਹੜ੍ਹ ਕਾਰਨ ਇਸ ਦੀ ਨੀਂਹ ਹੋਰ ਕਮਜ਼ੋਰ ਹੋ ਗਈ ਸੀ। ਇਸ ਕਾਰਨ ਅੱਜ ਇਹ ਇਮਾਰਤ ਢਹਿ ਗਈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਗੁਜਰਾਤ ਦੇ ਜੂਨਾਗੜ੍ਹ ਸ਼ਹਿਰ 'ਚ ਸ਼ਨੀਵਾਰ ਨੂੰ ਚਾਰ ਘੰਟਿਆਂ 'ਚ 10 ਇੰਚ ਮੀਂਹ ਪਿਆ। ਇਸ ਤੋਂ ਬਾਅਦ ਸ਼ਹਿਰ ਵਿਚ ਹੜ੍ਹ ਆ ਗਏ। ਅਗਲੇ ਦਿਨ ਯਾਨੀ ਐਤਵਾਰ ਨੂੰ ਵੀ ਜੂਨਾਗੜ੍ਹ ਹੜ੍ਹ ਦੇ ਪਾਣੀ ਵਿਚ ਡੁੱਬ ਗਿਆ। ਕਈ ਇਲਾਕਿਆਂ ਵਿਚ ਸੈਂਕੜੇ ਕੱਚੇ ਘਰ ਢਹਿ ਗਏ। ਜਿਹੜੇ ਇਲਾਕੇ ਪਾਣੀ ਵਿਚ ਡੁੱਬ ਗਏ ਸਨ, ਉਨ੍ਹਾਂ ਵਿਚ ਲੋਕਾਂ ਦਾ ਸਾਰਾ ਸਮਾਨ ਤਬਾਹ ਹੋ ਗਿਆ ਹੈ। ਹੜ੍ਹ ਦੀ ਮਾਰ ਹੇਠ ਆਏ ਸੈਂਕੜੇ ਪਸ਼ੂਆਂ ਦੀਆਂ ਲਾਸ਼ਾਂ ਵੀ ਮਿਲੀਆਂ ਹਨ।
 

Location: India, Gujarat, Junagadh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement