ਖ਼ਬਰਾਂ |

ਤਾਜ਼ਾ |

Shambhu border : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ , ਸੁਪਰੀਮ ਕੋਰਟ ਦਾ ਆਦੇਸ਼ -ਬਣਾਈ ਜਾਵੇ ਇੱਕ ਸੁਤੰਤਰ ਕਮੇਟੀ
Published : Jul 24, 2024, 1:40 pm IST
Updated : Jul 24, 2024, 2:06 pm IST
SHARE ARTICLE
Supreme Court
Supreme Court

ਕਮੇਟੀ 'ਚ ਪੰਜਾਬ -ਹਰਿਆਣਾ ਸਰਕਾਰ ਦੇ ਨੁਮਾਇੰਦੇ ਅਤੇ ਖੇਤੀ ਮਾਹਿਰ ਸ਼ਾਮਲ ਹੋਣ ,SC ਨੇ ਇੱਕ ਹਫ਼ਤੇ 'ਚ ਦੋਵਾਂ ਸਰਕਾਰਾਂ ਤੋਂ ਮੰਗੇ ਨਾਮ

Shambhu border : ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਹਰਿਆਣਾ ਸਰਕਾਰ ਨੇ ਇਸ ਦੌਰਾਨ ਕਈ ਦਲੀਲਾਂ ਵੀ ਦਿੱਤੀਆਂ ਹਨ। ਸੁਪਰੀਮ ਕੋਰਟ ਨੇ ਆਦੇਸ਼ ਵਿੱਚ ਕਿਹਾ ਕਿ ਇੱਕ ਸੁਤੰਤਰ ਕਮੇਟੀ ਬਣਾਈ ਜਾਵੇ ,ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਨੁਮਾਇੰਦੇ ਅਤੇ ਖੇਤੀ ਮਾਹਿਰ ਸ਼ਾਮਲ ਹੋਣ।

ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਅਜਿਹੇ ਨਾਵਾਂ ਦਾ ਸੁਝਾਅ ਦੇਣਾ ਚਾਹੀਦਾ ਹੈ ,ਜੋ ਇਸ ਕਮੇਟੀ ਦੇ ਮੈਂਬਰ ਹੋ ਸਕਦੇ ਹਨ। ਇਸ ਦੇ ਲਈ ਸੁਪਰੀਮ ਕੋਰਟ ਨੇ ਇੱਕ ਹਫ਼ਤੇ ਵਿੱਚ ਦੋਵਾਂ ਸਰਕਾਰਾਂ ਤੋਂ ਨਾਂ ਮੰਗੇ ਹਨ। ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅਜੇ ਕੋਈ ਫੈਸਲਾ ਨਹੀਂ ਹੋਇਆ। ਇਸ ਲਈ ਫਿਲਹਾਲ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ।

ਸੁਪਰੀਮ ਕੋਰਟ ਨੇ ਕਿਹਾ ਕਿ ਇੱਕ ਹਫ਼ਤੇ ਬਾਅਦ ਕੇਸ ਦੀ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਵਿਚਾਰ ਕਰੇ ਤਾਂ ਜੋ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਜੇਕਰ ਕਿਸਾਨ ਬਿਨਾਂ ਟਰੈਕਟਰਾਂ ਦੇ ਦਿੱਲੀ ਜਾਂਦੇ ਹਨ ਤਾਂ ਸਰਕਾਰ ਦੀ ਕੀ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਪੁੱਛਿਆ ਕਿ ਕੀ ਉਨ੍ਹਾਂ ਨੇ ਕਿਸਾਨਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਦਾਲਤ ਨੇ ਪੁੱਛਿਆ ਕਿ ਕਿਸਾਨ ਸੋਚਦੇ ਹਨ ਕਿ ਮੰਤਰੀ ਸਰਕਾਰ ਦੀ ਗੱਲ ਕਰਨਗੇ। ਅਜਿਹੀ ਸਥਿਤੀ ਵਿੱਚ ਕੀ ਕਿਸੇ ਸਾਂਝੇ ਵਿਅਕਤੀ ਰਾਹੀਂ ਗੱਲਬਾਤ ਦੀ ਕੋਸ਼ਿਸ਼ ਕੀਤੀ ਗਈ ਸੀ? ਨੈਸ਼ਨਲ ਹਾਈਵੇ ਕਦੋਂ ਤੱਕ ਬੰਦ ਰੱਖੋਗੇ?

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement