
ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਨਵੀਂ ਦਿੱਲੀ: ਵੀਰਵਾਰ ਨੂੰ ਵਰਲਡ ਰੈਸਲਿੰਗ ਐਂਟਰਟੇਨਮੈਂਟ (WWE) ਲਈ ਦੁਖਦਾਈ ਖ਼ਬਰ ਆਈ, ਜਦੋਂ WWE ਸੁਪਰਸਟਾਰ ਹਲਕ ਹੋਗਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 71 ਸਾਲ ਦੇ ਸਨ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਦੁਖੀ ਹਨ। WWE ਨੇ ਆਪਣੇ ਐਕਸ ਹੈਂਡਲ 'ਤੇ ਇੱਕ ਪੋਸਟ ਲਿਖ ਕੇ ਇਸ ਦੀ ਪੁਸ਼ਟੀ ਕੀਤੀ ਹੈ।