ਅਮਰੀਕਾ ਨੇ ਅਤਿਵਾਦੀ ਸੰਗਠਨਾਂ 'ਤੇ ਕਾਰਵਾਈ ਸਬੰਧੀ ਹਾਲੇ ਕੋਈ ਗੱਲ ਨਹੀਂ ਕੀਤੀ : ਪਾਕਿਸਤਾਨ
Published : Aug 24, 2018, 1:21 pm IST
Updated : Aug 24, 2018, 1:22 pm IST
SHARE ARTICLE
Imran Khan
Imran Khan

ਪਾਕਿਸਤਾਨ ਨੇ ਅਮਰੀਕਾ ਨੂੰ ਆਖਿਆ ਹੈ ਕਿ ਉਹ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਉਸ ਬਿਆਨ ਨੂੰ ਤੁਰਤ ਠੀਕ ਕਰੇ...

ਇਸਲਾਮਾਬਾਦ : ਪਾਕਿਸਤਾਨ ਨੇ ਅਮਰੀਕਾ ਨੂੰ ਆਖਿਆ ਹੈ ਕਿ ਉਹ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਉਸ ਬਿਆਨ ਨੂੰ ਤੁਰਤ ਠੀਕ ਕਰੇ, ਜਿਸ ਵਿਚ ਵਿਦੇਸ਼ ਮੰਤਰੀ ਮਾਈਕ ਪਾਂਮਪਿਓ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪਾਕਿਤਸਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੇਸ਼ ਵਿਚ ਸਰਗਰਮ ਅਤਿਵਾਦੀ ਸੰਗਠਨਾਂ 'ਤੇ ਫ਼ੈਸਲਾਕੁੰਨ ਕਾਰਵਾਈ ਕਰਨ ਨੂੰ ਆਖਿਆ ਹੈ।

ਦਰਅਸਲ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਹੀਥਰ ਨੁਅਰਟ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਪਾਂਮਪਿਓ ਨੇ ਇਮਰਾਨ ਖ਼ਾਨ ਨਾਲ ਗੱਲਬਾਤ ਕਰਦੇ ਹੋਏ ਪਾਕਿਤਸਾਨ ਵਿਚਲੇ ਅਤਿਵਾਦੀਆਂ ਵਿਰੁਧ ਫ਼ੈਸਲਾਕੁੰਨ ਕਾਰਵਾਈ ਨੂੰ ਲੈ ਕੇ ਉਨ੍ਹਾਂ ਦੀ ਅਹਿਮ ਭੂਮਿਕਾ ਅਤੇ ਅਫ਼ਗਾਨਿਸਤਾਨ ਦੀ ਸ਼ਾਂਤੀ ਪ੍ਰਕਿਰਿਆ ਨੂੰ ਰੁਕਾਵਟ ਪਹੁੰਚਾਉਣ ਵਿਚ ਪਾਕਿਤਸਾਨ ਦੇ ਮੁੱਖ ਵਜੂਦ ਦਾ ਮੁੱਦਾ ਚੁੱਕਿਆ।

Trump Pakistans-terrorismTrump Pakistans-terrorism

ਜਦਕਿ ਪਾਕਿਸਤਾਨ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਪਾਂਮਪਿਓ ਨੇ ਇਮਰਾਨ ਖ਼ਾਨ ਨੂੰ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿਤੀ ਹੈ। ਉਨ੍ਹਾਂ ਕਿਹਾ ਕਿ ਉਂਝ ਇਸ ਦੌਰਾਨ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਪਰ ਪਾਕਿਸਤਾਨ ਵਿਚ ਚੱਲ ਰਹੇ ਅਤਿਵਾਦ ਨੂੰ ਲੈ ਕੇ ਕਿਸੇ ਕਿਸਮ ਦੀ ਗੋਈ ਗੱਲਬਾਤ ਨਹੀਂ ਹੋਈ।ਪਾਕਿਸਤਾਨ ਵਿਦੇਸ਼ ਮੰਤਰਾਲਾ ਦੇ ਬੁਲਾਰੇ ਫੈਜ਼ਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਅਮਰੀਕੀ ਵਿਦੇਸ਼ ਮੰਤਰੀ ਵਿਚਾਲੇ

Imran Khan Imran Khan

ਅੱਜ ਦੀ ਗੱਲਬਾਤ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਬਿਆਨ ਆਧਾਰਹੀਣ ਹਨ ਕਿਉਂਕਿ ਇਸ ਦੌਰਾਨ ਦੋਵੇਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਹੋਈ ਗੱਲਬਾਤ ਦੌਰਾਨ ਪਾਕਿਸਤਾਨ ਵਿਚ ਅਤਿਵਾਦ ਖ਼ਤਮ ਕਰਨ ਸਬੰਧੀ ਕੋਈ ਜ਼ਿਕਰ ਨਹੀਂ ਕੀਤਾ ਗਿਆ। ਇਸ ਲਈ ਅਮਰੀਕਾ ਅਪਣੇ ਵਲੋਂ ਦਿਤੇ ਗਏ ਬਿਆਨ ਨੂੰ ਸਹੀ ਕਰੇ।Imran KhanImran Khan

ਜ਼ਿਕਰਯੋਗ ਹੈ ਕਿ ਪਾਕਿਸਤਾਨੀ ਮੀਡੀਆ ਦਾ ਕਹਿਣਾ ਹੈ ਕਿ ਅਮਰੀਕੀ ਵਿਦੇਸ਼ ਮੰਤਰੀ ਪਾਂਮਪਿਓ ਸਤੰਬਰ ਦੇ ਪਹਿਲੇ ਹਫ਼ਤੇ ਵਿਚ ਇਸਲਾਮਾਬਾਦ ਆ ਕੇ ਨਵੇਂ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰ ਸਕਦੇ ਹਨ। ਪਾਕਿਸਤਾਨੀ ਅਖ਼ਬਾਰ ਡਾਨ ਨੇ ਸਿਆਸੀ ਸੂਤਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਂਮਪਿਓ ਜਿਨ੍ਹਾਂ ਦੀ 5 ਸਤੰਬਰ ਨੂੰ ਇਸਲਾਮਾਬਾਦ ਆਉਣ ਦੀ ਉਮੀਦ ਹੈ, ਉਹ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਮਰਾਨ ਖ਼ਾਨ ਨਾਲ ਮਿਲਣ ਵਾਲੇ ਪਹਿਲੇ ਵਿਦੇਸ਼ੀ ਮਹਿਮਾਨ ਹੋਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement