
ਮੌਸਮ ਵਿਭਾਗ ਦੇ ਵੱਲੋਂ ਅਗਲੇ 48 ਘੰਟੇ ਵਿਚ ਉਤਰਾਖੰਡ ਅਤੇ ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿਤੀ ਗਈ ਹੈ। ਜਿਸ ਤੋਂ ਬਾਅਦ ਇਕ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ...
ਉਤਰਾਖੰਡ :- ਮੌਸਮ ਵਿਭਾਗ ਦੇ ਵੱਲੋਂ ਅਗਲੇ 48 ਘੰਟੇ ਵਿਚ ਉਤਰਾਖੰਡ ਅਤੇ ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿਤੀ ਗਈ ਹੈ। ਜਿਸ ਤੋਂ ਬਾਅਦ ਇਕ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜਿਲ੍ਹੇ ਵਿਚ ਅੱਜ ਸਕੂਲ - ਕਾਲਜ ਸਮੇਤ ਸਾਰੇ ਸਿੱਖਿਅਕ ਸੰਸਥਾਨਾਂ ਨੂੰ ਬੰਦ ਰੱਖਿਆ ਗਿਆ ਹੈ। ਜਦੋਂ ਕਿ ਭਾਰੀ ਮੀਂਹ ਦੇ ਅਲਰਟ ਨੂੰ ਲੈ ਕੇ ਮੰਡੀ ਦੇ ਪਧਾਰ ਸਭ - ਡਿਵੀਜਨ ਦੇ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਨਿਰਦੇਸ਼ ਦਿਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ 24 ਅਤੇ 25 ਅਗਸਤ ਨੂੰ ਛੇ ਜ਼ਿਲਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
rain
ਨਾਲ ਹੀ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਇਕਾਈ ਨੂੰ ਚੇਤੰਨ ਰਹਿਣ ਲਈ ਕਿਹਾ ਹੈ। ਅਗਲੇ ਦੋ ਦਿਨਾਂ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਇਸ ਦੌਰਾਨ ਇਕ ਦਿਨ ਵਿਚ 204 ਐਮਐਮ ਮੀਂਹ ਹੋਣ ਦਾ ਅਨੁਮਾਨ ਲਗਾਇਆ ਹੈ। ਮੌਸਮ ਵਿਗਿਆਨ ਕੇਂਦਰ ਦੇ ਨਿਦੇਸ਼ਕ ਬਿਕਰਮ ਸਿੰਘ ਨੇ ਦੱਸਿਆ ਕਿ ਅਗਲੇ ਦੋ ਦਿਨ ਮੀਂਹ ਜਾਰੀ ਰਹੇਗਾ। ਦੇਹਿਰਾਦੂਨ, ਹਰਿਦੁਆਰ, ਪੌੜੀ, ਨੈਨੀਤਾਲ, ਊਧਮ ਸਿੰਘ ਨਗਰ ਅਤੇ ਚੰਪਾਵਤ ਵਿਚ ਅਗਲੇ 48 ਘੰਟੇ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਸ਼ੱਕ ਹੈ। ਇਸ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।
rain
ਉਥੇ ਹੀ, ਹੇਮਕੁੰਡ ਸਮੇਤ ਚਾਰੇ ਧਾਮਾਂ ਲਈ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਮਸ ਵਿਗਿਆਨ ਕੇਂਦਰ ਦੇ ਅਨੁਸਾਰ, 26 ਅਗਸਤ ਨੂੰ ਕੁੱਝ ਦੇਰ ਮੌਸਮ ਖੁੱਲ ਸਕਦਾ ਹੈ। ਉੱਧਰ, ਰਾਜਧਾਨੀ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.3 ਡਿਗਰੀ ਸੈਲਸੀਅਸ ਤੱਕ ਗਿਆ ਹੈ। ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿਚ ਸਿਰਫ਼ ਪੰਜ ਡਿਗਰੀ ਦਾ ਫਰਕ ਰਿਹਾ।