Advertisement
  ਖ਼ਬਰਾਂ   ਰਾਸ਼ਟਰੀ  24 Aug 2019  ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ 66 ਸਾਲ ਦੀ ਉਮਰ 'ਚ ਦੇਹਾਂਤ

ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ 66 ਸਾਲ ਦੀ ਉਮਰ 'ਚ ਦੇਹਾਂਤ

ਏਜੰਸੀ | Edited by : ਕਮਲਜੀਤ ਕੌਰ
Published Aug 24, 2019, 12:49 pm IST
Updated Aug 25, 2019, 4:41 pm IST
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੱਜ 12.07 ਮਿੰਟ ‘ਤੇ ਦੇਹਾਂਤ ਹੋ ਗਿਆ ਹੈ।
Arun Jaitley passes away at 66
 Arun Jaitley passes away at 66

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੱਜ 12.07 ਮਿੰਟ ‘ਤੇ ਦੇਹਾਂਤ ਹੋ ਗਿਆ ਹੈ। ਅਰੁਣ ਜੇਟਲੀ ਦੀ ਉਮਰ 66 ਸਾਲ ਦੀ ਸੀ। ਜੇਟਲੀ ਦੀ ਸਿਹਤ ਪਿਛਲੇ ਕੁਝ ਦਿਨਾਂ ਤੋ ਕਾਫ਼ੀ ਖ਼ਰਾਬ ਚੱਲ ਰਹੀ ਸੀ।

ਪਿਛਲੇ ਕਈ ਦਿਨਾਂ ਤੋ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਏਮਜ਼ ਦੇ ਆਈਸੀਯੂ ਵਿਚ ਭਰਤੀ ਸਨ। ਉਹਨਾਂ ਦੀ ਹਾਲਤ ਕਾਫ਼ੀ ਗੰਭੀਰ ਸੀ ਅਤੇ ਉਹਨਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਭਾਜਪਾ ਆਗੂ ਉਹਨਾਂ ਨੂੰ ਮਿਲਣ ਏਮਜ਼ ਪਹੁੰਚੇ ਸਨ।

Location: India, Delhi, New Delhi
Advertisement
Advertisement

 

Advertisement
Advertisement