
ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦਾ ਨਾ ਛੱਡਣ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ - ਅੱਜ ਕਾਂਗਰਸ ਕਾਰਜ ਕਮੇਟੀ (CWC) ਦੀ ਬੈਠਕ ਹੋ ਰਹੀ ਹੈ। ਬੈਠਕ 'ਚ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਜਿਸ ਤੋਂ ਬਾਅਦ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦਾ ਨਾ ਛੱਡਣ ਦੀ ਅਪੀਲ ਕੀਤੀ ਹੈ।
Congress Working Committee Meeting
ਬੈਠਕ ਸ਼ੁਰੂ ਹੋਣ ਤੋਂ ਬਾਅਦ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਹਿ ਦਿੱਤਾ ਹੈ ਕਿ ਉਹ ਹੁਣ ਅੱਗੇ ਪਾਰਟੀ ਪ੍ਰਧਾਨ ਦਾ ਅਹੁਦਾ ਨਹੀਂ ਸੰਭਾਲਣਾ ਚਾਹੁਦੇ। ਇਸ ਦੌਰਾਨ ਲੀਡਰਸ਼ਿਪ ਦੇ ਸਵਾਲ 'ਤੇ ਖੁੱਲ੍ਹ ਕੇ ਗੱਲ ਹੋ ਰਹੀ ਹੈ।
Congress Working Committee Meeting
ਦੱਸ ਦਈਏ ਕਿ ਇਹ ਬੈਠਕ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਕਈ ਵੱਡੇ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ। ਇਸ ਚਿੱਠੀ ਵਿਚ ਉਨ੍ਹਾਂ ਨੇ ਸੰਗਠਨ 'ਚ ਵੱਡੇ ਬਦਲਾਅ ਦੀ ਮੰਗ ਕੀਤੀ ਸੀ। ਪਾਰਟੀ ਦੀ ਇਹ ਬੈਠਕ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋ ਰਹੀ ਹੈ।
Rahul Gandhi
ਬੈਠਕ 'ਚ ਰਾਹੁਲ ਗਾਂਧੀ ਨੇ ਚਿੱਠੀ ਦੀ ਟਾਈਮਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਨਾਰਾਜ਼ ਹਨ ਅਤੇ ਉਹਨਾਂ ਕਿਹਾ ਕਿ ਚਿੱਠੀ ਨੂੰ ਲੀਕ ਕੀਤਾ ਗਿਆ ਹੈ।
Sonia Gandhi
ਡਾ. ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਨੇਤਾ ਕਾਂਗਰਸ ਕਾਰਜ ਕਮੇਟੀ ਦੀ ਵਰਚੁਅਲ ਬੈਠਕ ਹਿੱਸਾ ਲੈ ਰਹੇ ਹਨ। ਕਾਂਗਰਸ ਵਰਕਰਾਂ ਨੇ ਮੰਗ ਕੀਤੀ ਹੈ ਕਿ ਉਹ ਗਾਂਧੀ ਪਰਿਵਾਰ ਤੋਂ ਹੀ ਕੋਈ ਪ੍ਰਧਾਨ ਚਾਹੁੰਦੇ ਹਨ।