
ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਦੀ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਦੀ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਦੇਸ਼ ਵਿਚ ਹਰ ਦਿਨ 70 ਹਜ਼ਾਰ ਦੇ ਲਗਭਗ ਨਵੇਂ ਕੇਸ ਸਾਹਮਣੇ ਆ ਰਹੇ ਹਨ। ਹਾਲਾਂਕਿ ਦੇਸ਼ ਵਿਚ ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ਾਂ ਦੀ ਗਿਣਤੀ 75% ਤੱਕ ਪਹੁੰਚ ਗਈ ਹੈ। ਪਰ ਨਵੇਂ ਕੇਸਾਂ ਵਾਧਾ ਹੋਣ ਕਾਰਨ ਚਿੰਤਾ ਵੱਧ ਰਹੀ ਹੈ।
Corona virus
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 61 ਹਜ਼ਾਰ 408 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 836 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਵੇਂ ਕੇਸ ਆਉਣ ਤੋਂ ਬਾਅਦ ਹੁਣ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਕੇ 31 ਲੱਖ 06 ਹਜ਼ਾਰ 348 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਕੋਰੋਨਾ ਦੇ 7 ਲੱਖ 10 ਹਜ਼ਾਰ 771 ਐਕਟਿਵ ਕੇਸ ਹਨ।
Corona virus
ਜਦੋਂ ਕਿ ਕੋਰੋਨਾ ਦੀ ਲਾਗ ਕਾਰਨ 57 ਹਜ਼ਾਰ 542 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ 23 ਲੱਖ 38 ਹਜ਼ਾਰ 35 ਵਿਅਕਤੀ ਰਿਕਵਰ ਹੋਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਰਿਕਵਰੀ ਦੀ ਦਰ ਵਧ ਕੇ 75 ਪ੍ਰਤੀਸ਼ਤ ਦੇ ਨੇੜੇ ਹੋ ਗਈ ਹੈ।
Corona Virus
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿਚ 57,469 ਕੋਰੋਨਾ ਮਰੀਜ਼ ਤੰਦਰੁਸਤ ਹੋ ਗਏ ਹਨ। ਇਸ ਦੇ ਨਾਲ ਹੀ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਸੰਖਿਆ 23,38,035 ਹੋ ਗਈ ਹੈ। ਇਹ ਗਿਣਤੀ ਕੁਲ ਸੰਕਰਮਿਤ ਦਾ 74.90 ਪ੍ਰਤੀਸ਼ਤ ਹੈ। ਮਹਾਰਾਸ਼ਟਰ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਸੰਕਰਮਣ ਦੇ 10,441 ਨਵੇਂ ਕੇਸ ਸਾਹਮਣੇ ਆਏ।
Corona Virus
ਜਦੋਂ ਕਿ ਰਾਜ ਵਿਚ ਕੋਵਿਡ -19 ਦੇ ਕੁਲ ਕੇਸ 6,82,383 ਹੋ ਗਏ ਹਨ। ਸਿਹਤ ਵਿਭਾਗ ਦੇ ਅਨੁਸਾਰ 258 ਹੋਰ ਲੋਕਾਂ ਦੀ ਮੌਤ ਕੋਰੋਨਾ ਮਹਾਂਮਾਰੀ ਕਾਰਨ ਹੋਈ ਹੈ। ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22,253 ਹੋ ਗਈ ਹੈ। ਮਹਾਰਾਸ਼ਟਰ ਵਿਚ 8,157 ਲੋਕਾਂ ਨੂੰ ਸੰਕਰਮ ਤੋਂ ਮੁਕਤ ਹੋਣ ਤੋਂ ਬਾਅਦ ਐਤਵਾਰ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ।
Corona Virus
ਰਾਜ ਵਿਚ ਇਸ ਸਮੇਂ 1,71,542 ਮਰੀਜ਼ ਇਲਾਜ ਅਧੀਨ ਹਨ ਅਤੇ 4,88,271 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਦਿੱਲੀ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 1,450 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਹਾਂਨਗਰ ਵਿਚ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 1.61 ਲੱਖ ਤੋਂ ਵੱਧ ਹੋ ਗਈ ਹੈ।