ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, 15 ਪੈਸੇ ਪ੍ਰਤੀ ਲੀਟਰ ਦੀ ਆਈ ਕਮੀ 
Published : Aug 24, 2021, 10:43 am IST
Updated : Aug 24, 2021, 10:43 am IST
SHARE ARTICLE
Petrol, Diesel Prices Cut By 15 Paise On Tuesday
Petrol, Diesel Prices Cut By 15 Paise On Tuesday

ਡੀਜ਼ਲ ਦੀਆਂ ਕੀਮਤਾਂ ਵਿਚ ਵੀ 20 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ।

 

ਨਵੀਂ ਦਿੱਲੀ - ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਦੇ ਬਾਵਜੂਦ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ (Petrol and diesel prices) ਦੀਆਂ ਕੀਮਤਾਂ ਵਿਚ ਮੰਗਲਵਾਰ ਨੂੰ 15 ਪੈਸੇ ਪ੍ਰਤੀ ਲੀਟਰ ਦੀ ਕਮੀ ਦੇਖੀ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਪੈਟਰੋਲ 35 ਦਿਨਾਂ ਬਾਅਦ 20 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਸੀ। ਇਸੇ ਤਰ੍ਹਾਂ ਡੀਜ਼ਲ ਦੀਆਂ ਕੀਮਤਾਂ ਵਿਚ ਵੀ 20 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ।

ਇਹ ਵੀ ਪੜ੍ਹੋ - ਜਲੰਧਰ ਵਿਚ ਕਿਸਾਨਾਂ ਦਾ ਧਰਨਾ ਜਾਰੀ, ਮਸਲੇ ਦਾ ਹੱਲ ਅੱਜ ਨਿਕਲਣ ਦੀ ਉਮੀਦ    

Petrol-DieselPetrol-Diesel

ਅੱਜ ਦਿੱਲੀ ਦੇ ਇੰਡੀਅਨ ਆਇਲ ਪੰਪ 'ਤੇ ਪੈਟਰੋਲ 101.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ 15 ਪੈਸੇ ਸਸਤਾ ਹੋ ਕੇ 101.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 15 ਪੈਸੇ ਸਸਤਾ ਹੋ ਕੇ 88.92 ਰੁਪਏ ਪ੍ਰਤੀ ਲੀਟਰ ਹੋ ਗਿਆ। 

Petrol-diesel rates cut again on SaturdayPetrol-diesel rates 

ਇਹ ਵੀ ਪੜ੍ਹੋ - BJP ਮੰਤਰੀ ਨਾਰਾਇਣ ਰਾਣੇ 'ਤੇ ਦਰਜ ਹੋਈ FIR, ਗ੍ਰਿਫ਼ਤਾਰੀ ਦੇ ਆਦੇਸ਼ ਜਾਰੀ    

ਅੰਤਰਰਾਸ਼ਟਰੀ ਪੱਧਰ 'ਤੇ, ਦੁਨੀਆ ਭਰ ਵਿੱਚ ਕੋਵਿਡ -19 ਦੇ ਕੇਸਾਂ ਦੀ ਗਿਣਤੀ ਵਿੱਚ ਮੁੜ ਉਭਾਰ ਦੇ ਬਾਵਜੂਦ, ਕੱਚੇ ਤੇਲ ਦੀਆਂ ਕੀਮਤਾਂ ਕੱਲ੍ਹ ਦੁਬਾਰਾ ਵਧੀਆਂ। ਕੱਲ੍ਹ ਵਪਾਰ ਦੇ ਸਮਾਪਤੀ ਸਮੇਂ ਬ੍ਰੈਂਟ ਕੱਚਾ  3.39 ਡਾਲਰ ਪ੍ਰਤੀ ਬੈਰਲ ਚੜ੍ਹ ਕੇ 68.57 ਡਾਲਰ ਪ੍ਰਤੀ ਬੈਰਲ 'ਤੇ ਅਤੇ WTI ਕੱਚਾ ਤੇਲ ਵੀ 3.28 ਡਾਲਰ ਪ੍ਰਤੀ ਬੈਰਲ ਵਧ ਕੇ 65.46 ਡਾਲਰ 'ਤੇ ਬੰਦ ਹੋਇਆ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਅਧਾਰ 'ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

SHARE ARTICLE

ਏਜੰਸੀ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM
Advertisement