
ਇਹ ਬੈਠਕ ਦੁਪਹਿਰ 3:30 ਵਜੇ ਤੋਂ ਸ਼ੁਰੂ ਹੋਵੇਗੀ, ਜਿਸ ਦੀ ਪ੍ਰਧਾਨਗੀ ਸੋਨੀਆ ਗਾਂਧੀ ਕਰਨਗੇ।
ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਦੀ ਇਕ ਵਰਚੁਅਲ ਮੀਟਿੰਗ 28 ਅਗਸਤ ਨੂੰ ਹੋਵੇਗੀ, ਜਿਸ ਵਿਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਦੀਆਂ ਤਰੀਕਾਂ ਦੀ ਪੁਸ਼ਟੀ ਕੀਤੀ ਜਾਵੇਗੀ। ਇਹ ਬੈਠਕ ਦੁਪਹਿਰ 3:30 ਵਜੇ ਤੋਂ ਸ਼ੁਰੂ ਹੋਵੇਗੀ, ਜਿਸ ਦੀ ਪ੍ਰਧਾਨਗੀ ਸੋਨੀਆ ਗਾਂਧੀ ਕਰਨਗੇ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਸੰਗਠਨ ਦੇ ਇੰਚਾਰਜ ਕੇਸੀ ਵੇਣੂਗੋਪਾਲ ਨੇ ਦਿੱਤੀ।
ਦੱਸ ਦੇਈਏ 2019 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਸੋਨੀਆ ਗਾਂਧੀ ਅੰਤਰਿਮ ਪ੍ਰਧਾਨ ਹਨ। ਸਮੇਂ-ਸਮੇਂ 'ਤੇ ਪਾਰਟੀ ਦੇ ਅੰਦਰੋਂ ਆਵਾਜ਼ਾਂ ਉੱਠਦੀਆਂ ਹਨ ਕਿ ਲੀਡਰਸ਼ਿਪ ਨੂੰ ਨਵਾਂ ਪ੍ਰਧਾਨ ਚੁਣ ਲੈਣਾ ਚਾਹੀਦਾ ਹੈ।