ਚੰਦਰਯਾਨ 3: ‘ਸਾਈਕਲ ਤੋਂ ਚੰਨ ਤਕ’…ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਇਹ ਤਸਵੀਰ
Published : Aug 24, 2023, 7:49 am IST
Updated : Aug 24, 2023, 7:49 am IST
SHARE ARTICLE
Cycle se Chand tak: Pic of ISRO scientists carrying rocket parts on cycle goes viral as Chandrayaan-3 lands on Moon
Cycle se Chand tak: Pic of ISRO scientists carrying rocket parts on cycle goes viral as Chandrayaan-3 lands on Moon

ਇਸ ਤਸਵੀਰ 'ਚ ਇਕ ਵਿਅਕਤੀ ਨੂੰ ਸਾਈਕਲ 'ਤੇ ਰਾਕੇਟ ਲਿਜਾਂਦੇ ਦੇਖਿਆ ਜਾ ਸਕਦਾ ਹੈ।

 

ਨਵੀਂ ਦਿੱਲੀ: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੀ ਤੀਜੀ ਚੰਨ ਮੁਹਿੰਮ ਚੰਦਰਯਾਨ-3 ਦਾ ਲੈਂਡਰ ਮਾਡਿਊਲ (ਐਲ.ਐਮ.) ਬੁਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ’ਤੇ ਸਫ਼ਲਤਾਪੂਰਵਕ ਉਤਰ ਗਿਆ। ਇਸ ਤੋਂ ਬਾਅਦ ਭਾਰਤ ਇਹ ਪ੍ਰਾਪਤੀ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ ਅਤੇ ਧਰਤੀ ਦੇ ਇਕਲੌਤੇ ਕੁਦਰਤੀ ਉਪਗ੍ਰਹਿ ਦੇ ਦਖਣੀ ਧਰੁਵ ਤਕ ਪੁੱਜਣ ਵਾਲਾ ਪਹਿਲਾ ਦੇਸ਼, ਜੋ ਹੁਣ ਤਕ ਅਛੂਤਾ ਰਿਹਾ ਹੈ।

 

600 ਕਰੋੜ ਰੁਪਏ ਦਾ ਚੰਦਰਯਾਨ-3 ਮਿਸ਼ਨ 14 ਜੁਲਾਈ ਨੂੰ ਲਾਂਚ ਵਹੀਕਲ ਮਾਰਕ-III (LVM-III) ਰਾਕੇਟ ਰਾਹੀਂ ਲਾਂਚ ਕੀਤਾ ਗਿਆ ਸੀ ਅਤੇ ਹੁਣ ਤਕ 41 ਦਿਨਾਂ ਦਾ ਸਫ਼ਰ ਤੈਅ ਕਰ ਚੁਕਾ ਹੈ। ਇਸ ਦੌਰਾਨ ਭਾਰਤ ਦੇ ਕੋਨੇ-ਕੋਨੇ ਵਿਚ ਹਰ ਧਰਮ ਅਤੇ ਸੰਪਰਦਾ ਨਾਲ ਸਬੰਧਤ ਲੋਕਾਂ ਨੇ ਇਸ ਮਿਸ਼ਨ ਦੀ ਸਫਲਤਾ ਲਈ ਅਰਦਾਸਾਂ ਕੀਤੀਆਂ। ਇਸ ਦੀਆਂ ਤਸਵੀਰਾਂ ਅਤੇ ਵੀਡੀਉਜ਼ ਸੋਸ਼ਲ ਮੀਡੀਆ 'ਤੇ ਦੇਖੀਆਂ ਜਾ ਸਕਦੀਆਂ ਹਨ।

ਇਸ ਦੇ ਨਾਲ ਹੀ ਇਕ ਹੋਰ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ। ਜਿਸ 'ਤੇ ਲਿਖਿਆ ਹੈ, ‘ਸਾਈਕਲ ਤੋਂ ਚੰਨ ਤਕ’। ਇਸ ਤਸਵੀਰ 'ਚ ਇਕ ਵਿਅਕਤੀ ਨੂੰ ਸਾਈਕਲ 'ਤੇ ਰਾਕੇਟ ਲਿਜਾਂਦੇ ਦੇਖਿਆ ਜਾ ਸਕਦਾ ਹੈ। ਉਸ ਦੇ ਨਾਲ ਇਕ ਹੋਰ ਵਿਅਕਤੀ ਵੀ ਹੈ। ਇਸ ਤਸਵੀਰ ਵਿਚ ਖੱਬੇ ਪਾਸੇ ਚੰਦਰਯਾਨ-3 ਦੇ ਲਾਂਚ ਸਮੇਂ ਦੀ ਤਸਵੀਰ ਹੈ। ਜਦੋਂ ਕਿ ਚੰਦਰਮਾ ਉਪਰ ਅਸਮਾਨ ਵਿਚ ਚਮਕ ਰਿਹਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲੋਕ ਚੰਦਰਯਾਨ-3 ਦੀ ਸਫਲਤਾ ਲਈ ਇਸਰੋ ਨੂੰ ਸ਼ੁੱਭਕਾਮਨਾਵਾਂ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਹ ਤਸਵੀਰ ਸਾਲ 1963 ਦੀ ਹੈ। ਵਾਇਰਲ ਤਸਵੀਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement