Punjab News : ਕੇਂਦਰ ਸਰਕਾਰ ਨੇ ਪੰਜਾਬ 'ਚ ਭੋਜਨ ਕਾਨੂੰਨ ਹੇਠ ਲਾਭਪਾਤਰੀਆਂ ਨੂੰ ਸੂਚੀ 'ਚੋਂ ਹਟਾਉਣ ਤੋਂ ਕੀਤਾ ਇਨਕਾਰ

By : BALJINDERK

Published : Aug 24, 2025, 7:45 pm IST
Updated : Aug 24, 2025, 7:53 pm IST
SHARE ARTICLE
ਕੇਂਦਰ ਸਰਕਾਰ ਨੇ ਪੰਜਾਬ 'ਚ ਭੋਜਨ ਕਾਨੂੰਨ ਹੇਠ ਲਾਭਪਾਤਰੀਆਂ ਨੂੰ ਸੂਚੀ 'ਚੋਂ ਹਟਾਉਣ ਤੋਂ ਕੀਤਾ ਇਨਕਾਰ
ਕੇਂਦਰ ਸਰਕਾਰ ਨੇ ਪੰਜਾਬ 'ਚ ਭੋਜਨ ਕਾਨੂੰਨ ਹੇਠ ਲਾਭਪਾਤਰੀਆਂ ਨੂੰ ਸੂਚੀ 'ਚੋਂ ਹਟਾਉਣ ਤੋਂ ਕੀਤਾ ਇਨਕਾਰ

Punjab News : ਕਿਹਾ -ਸੁਪਰੀਮ ਕੋਰਟ ਵਲੋਂ ਲਾਭਪਾਤਰੀਆਂ ਦੀ ਲਾਜ਼ਮੀ EKYC ਦਾ ਦਿੱਤਾ ਗਿਆ ਸੀ ਨਿਰਦੇਸ਼, ਸੀਐਮ ਭਗਵੰਤ ਮਾਨ ਤੱਥ ਦਰੁਸਤ ਕਰ ਲੈਣ : ਪ੍ਰਹਿਲਾਦ ਜੋਸ਼ੀ

Delhi News in Punjabi : ਕੇਂਦਰ ਸਰਕਾਰ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਸ ਨੇ ਪੰਜਾਬ ’ਚ ਨਾ ਤਾਂ ਖੁਰਾਕ ਕਾਨੂੰਨ ਤਹਿਤ ਇਕ ਵੀ ਲਾਭਪਾਤਰੀ ਦਾ ਨਾਂ ਹਟਾਇਆ ਹੈ ਅਤੇ ਨਾ ਹੀ ਅਨਾਜ ਕੋਟੇ ’ਚ ਕਟੌਤੀ ਕੀਤੀ ਹੈ ਅਤੇ ਸੂਬਾ ਸਰਕਾਰ ਨੂੰ ਅੰਕੜਿਆਂ ਦੀ ਸਫਾਈ ਕਰਨ ਲਈ ਕਿਹਾ ਹੈ ਤਾਂ ਜੋ ਸਿਰਫ ਯੋਗ ਗਰੀਬਾਂ ਨੂੰ ਹੀ ਰਾਸ਼ਨ ਮਿਲ ਸਕੇ।

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿਚਰਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ ਕੇਂਦਰ ਤੋਂ ਇਕ ਰੀਪੋਰਟ ਮਿਲੀ ਹੈ, ਜਿਸ ਵਿਚ ਪੰਜਾਬ ਵਿਚ 8,02,493 ਰਾਸ਼ਨ ਕਾਰਡ ਧਾਰਕਾਂ ਨੂੰ ਹਟਾਉਣ ਦਾ ਸੁਝਾਅ ਦਿਤਾ ਗਿਆ ਹੈ ਕਿਉਂਕਿ ਉਹ ਹੁਣ ਯੋਗ ਨਹੀਂ ਹਨ। 

ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ, ‘‘ਕੇਂਦਰ ਸਰਕਾਰ ਨੇ ਪੰਜਾਬ ਰਾਜ ਵਿਚ ਕਿਸੇ ਵੀ ਲਾਭਪਾਤਰੀ ਦਾ ਨਾਮ ਹਟਾਉਣ ਲਈ ਕੋਈ ਹੁਕਮ ਨਹੀਂ ਦਿਤੇ ਹਨ। ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ 1.41 ਲੱਖ ਕਰੋੜ ਗਰੀਬ ਲੋਕ ਅਨਾਜ ਪ੍ਰਾਪਤ ਕਰਨ ਦੇ ਹੱਕਦਾਰ ਹਨ ਅਤੇ ਕੇਂਦਰ ਇਨ੍ਹਾਂ ਕੁਲ ਲਾਭਪਾਤਰੀਆਂ ਲਈ ਅਨਾਜ ਅਲਾਟ ਕਰ ਰਿਹਾ ਹੈ। ਅਸੀਂ ਅਲਾਟਮੈਂਟ ਵਿਚ ਇਕ ਕਿਲੋ ਗ੍ਰਾਮ ਵੀ ਕਟੌਤੀ ਨਹੀਂ ਕੀਤੀ ਹੈ।’’

ਇਸ ਮੁੱਦੇ ਉਤੇ ਵਿਸਥਾਰ ਵਿਚ ਦੱਸਦਿਆਂ ਕੇਂਦਰੀ ਮੰਤਰੀ ਨੇ ਦਸਿਆ ਕਿ ਕੇਂਦਰ ਨੇ ਅਪ੍ਰੈਲ 2023 ਵਿਚ ਸਾਰੇ ਸੂਬਿਆਂ ਨੂੰ ਐਨ.ਐਫ.ਐਸ.ਏ. ਤਹਿਤ ਸਾਰੇ ਲਾਭਪਾਤਰੀਆਂ ਲਈ ਈ-ਕੇਵਾਈਸੀ ਕਰਵਾਉਣ ਲਈ ਲਿਖਿਆ ਸੀ। ਆਖਰੀ ਤਰੀਕ ਜੂਨ 2025 ਸੀ ਅਤੇ ਪੰਜਾਬ ਸਰਕਾਰ ਨੇ 90 ਫੀ ਸਦੀ ਲਾਭਪਾਤਰੀਆਂ ਲਈ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰ ਲਈ ਹੈ। 

ਅਨੁਸਾਰ ਜੋਸ਼ੀ ਨੇ ਕਿਹਾ ਕਿ ਉਪਲਬਧ ਅੰਕੜਿਆਂ 10 ਲੱਖ ਤੋਂ ਵੱਧ ਲਾਭਪਾਤਰੀ ਸ਼ੱਕੀ ਹਨ, ਜਿਸ ਦਾ ਮਤਲਬ ਹੈ ਕਿ ਅਨਾਜ ਨੂੰ ਕਾਲਾ ਬਾਜ਼ਾਰੀ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦਸਿਆ ਕਿ ਪੰਜਾਬ ਵਿਚ ਤਕਰੀਬਨ 9.45 ਲੱਖ ਲਾਭਪਾਤਰੀ ਹਨ ਜਿਨ੍ਹਾਂ ਦੀ ਸਾਲਾਨਾ ਆਮਦਨ 6 ਲੱਖ ਰੁਪਏ ਤੋਂ ਵੱਧ ਹੈ। 

ਉਨ੍ਹਾਂ ਕਿਹਾ, ‘‘ਪੰਜਾਬ ਸਰਕਾਰ ਨੂੰ ਲਾਭਪਾਤਰੀਆਂ ਦੀ ਸੂਚੀ ਨੂੰ ਸਾਫ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਦੇ ਨਾਮ ਹਟਾਏ ਜਾਣੇ ਚਾਹੀਦੇ ਹਨ ਜੋ ਯੋਗ ਨਹੀਂ ਹਨ ਅਤੇ ਜਿਨ੍ਹਾਂ ਯੋਗ ਗਰੀਬਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ ਹੈ, ਉਨ੍ਹਾਂ ਦੇ ਨਾਮ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।’’

ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਹਕੂਮਤ ਵਾਲੀ ਪੰਜਾਬ ਸਰਕਾਰ ਗਲਤ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਰੋਕਣ ਦੀ ਬਜਾਏ ਕੇਂਦਰ ਉਤੇ ਦੋਸ਼ ਲਗਾ ਰਹੀ ਹੈ। 

 (For more news apart from Central government refuses to remove beneficiaries from list under Food Act in Punjab News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement