SC ਨੇ ਕੇਰਲ HC 'ਚ EVS ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ 'ਤੇ ਲਗਾਈ ਰੋਕ
Published : Sep 24, 2021, 7:34 pm IST
Updated : Sep 24, 2021, 7:34 pm IST
SHARE ARTICLE
Supreme Court of India
Supreme Court of India

ਸਰਕਾਰ ਵੱਲੋਂ ਦਾਇਰ ਪਟੀਸ਼ਨ ਵਿੱਚ ਇਸ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ (ਈਡਬਲਯੂਐਸ) ਦੇ ਉਮੀਦਵਾਰਾਂ ਨੂੰ ਨੌਕਰੀਆਂ ਅਤੇ ਦਾਖਲੇ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਪ੍ਰਦਾਨ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ' ਤੇ ਕੇਰਲਾ ਹਾਈ ਕੋਰਟ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ।

 

Supreme Court of IndiaSupreme Court of India

 

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਨੋਟਿਸ ਵੀ ਜਾਰੀ ਕੀਤਾ ਹੈ। ਸਰਕਾਰ ਵੱਲੋਂ ਦਾਇਰ ਪਟੀਸ਼ਨ ਵਿੱਚ ਇਸ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਹੈ।

 

Supreme Court of IndiaSupreme Court of India

 

ਚੀਫ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕੇਂਦਰ ਵੱਲੋਂ ਦਾਇਰ ਪਟੀਸ਼ਨ 'ਤੇ ਨੋਟਿਸ ਵੀ ਜਾਰੀ ਕੀਤਾ, ਜਿਸ ਵਿੱਚ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ।

 

 

Supreme court of India Supreme court of India

ਸੁਪਰੀਮ ਕੋਰਟ ਨੇ ਪਹਿਲਾਂ ਵੀ ਇਸੇ ਤਰ੍ਹਾਂ ਦੇ ਮਾਮਲੇ ਨੂੰ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਕੋਲ ਭੇਜਿਆ ਸੀ। ਦੱਸ ਦੇਈਏ ਕਿ ਨੁਜ਼ਾਮ ਪੀਕੇ ਨੇ ਕੇਰਲ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਦੇ ਉਕਤ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement