
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਖਨ ਸਿੰਘ (22) ਵਾਸੀ ਮਿਲਾਵਾਲੀ ਦਾ ਆਪਣੇ ਛੋਟੇ ਭਰਾ ਸੂਰਤ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।
ਫ਼ਿਰੋਜ਼ਾਬਾਦ- ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਜਸਰਾਣਾ ਥਾਣਾ ਖੇਤਰ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਨੌਜਵਾਨ ਵੱਲੋਂ ਕਥਿਤ ਤੌਰ 'ਤੇ ਆਪਣੇ ਵੱਡੇ ਭਰਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਖਨ ਸਿੰਘ (22) ਵਾਸੀ ਮਿਲਾਵਾਲੀ ਦਾ ਆਪਣੇ ਛੋਟੇ ਭਰਾ ਸੂਰਤ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।
ਸ਼ੁੱਕਰਵਾਰ ਰਾਤ ਨੂੰ ਦੋਵਾਂ ਭਰਾਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਸ਼ਨੀਵਾਰ ਸਵੇਰ ਤੱਕ ਮਾਮਲਾ ਇਸ ਹੱਦ ਤੱਕ ਵੱਧ ਗਿਆ ਕਿ ਦੋਵਾਂ ਨੇ ਇੱਕ ਦੂਜੇ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਸੂਰਤ ਆਪਣੇ ਵੱਡੇ ਭਰਾ ਲਾਖਨ ਨੂੰ ਜ਼ਮੀਨ 'ਤੇ ਸੁੱਟ ਕੇ ਕੁੱਟ ਰਿਹਾ ਸੀ ਤਾਂ ਸਿਰ ਇੱਟ ਨਾਲ ਟਕਰਾ ਜਾਣ ਕਾਰਨ ਲਾਖਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਪਣੇ ਭਰਾ ਦੀ ਮੌਤ ਤੋਂ ਬਾਅਦ ਸੂਰਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਜਾਰੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।