ਮ੍ਰਿਤਕ ਵਿਅਕਤੀ ਨੂੰ ‘ਕੋਮਾ’ 'ਚ ਮੰਨ ਕੇ ਪਰਿਵਾਰ ਨੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਲਾਸ਼ ਨੂੰ ਘਰ 'ਚ ਰੱਖਿਆ
Published : Sep 24, 2022, 12:26 pm IST
Updated : Sep 24, 2022, 12:26 pm IST
SHARE ARTICLE
photo
photo

ਪੁਲਿਸ ਕਰਮਚਾਰੀ ਦੀ ਜਾਂਚ 'ਚ ਹੋਇਆ ਖੁਲਾਸਾ

 

ਕਾਨਪੁਰ- ਪਿਛਲੇ ਸਾਲ ਅਪ੍ਰੈਲ ਵਿੱਚ ਕਾਨਪੁਰ ਦੇ ਰਾਵਤਪੁਰ ਇਲਾਕੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਮ੍ਰਿਤਕ ਵਿਅਕਤੀ ਨੂੰ ਕੋਮਾ ਵਿਚ ਮੰਨ ਕੇ ਉਸ ਦੇ ਰਿਸ਼ਤੇਦਾਰਾਂ ਨੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਮ੍ਰਿਤਕ ਦੇਹ ਨੂੰ ਆਪਣੇ ਘਰ ਵਿੱਚ ਰੱਖਿਆ। ਮ੍ਰਿਤਕ ਦੀ ਪਛਾਣ ਇਨਕਮ ਟੈਕਸ ਵਿਭਾਗ 'ਚ ਕੰਮ ਕਰਦੇ ਵਿਮਲੇਸ਼ ਦੀਕਸ਼ਿਤ ਵਜੋਂ ਹੋਈ ਹੈ। ਇਸ ਘਟਨਾ ਦਾ ਖੁਲਾਸਾ ਸ਼ੁੱਕਰਵਾਰ ਨੂੰ ਉਸ ਸਮੇਂ ਹੋਇਆ ਜਦੋਂ ਪੁਲਿਸ ਕਰਮਚਾਰੀ ਅਤੇ ਮੈਜਿਸਟ੍ਰੇਟ ਸਿਹਤ ਅਧਿਕਾਰੀਆਂ ਦੇ ਨਾਲ ਇਕ ਮਾਮਲੇ ਦੀ ਜਾਂਚ ਲਈ ਵਿਅਕਤੀ ਦੇ ਘਰ ਪਹੁੰਚੇ ਅਤੇ ਉਥੇ ਲਾਸ਼ ਮਿਲੀ।

ਮੁੱਖ ਮੈਡੀਕਲ ਅਫਸਰ (ਸੀਐਮਓ) ਡਾਕਟਰ ਆਲੋਕ ਰੰਜਨ ਨੇ ਕਿਹਾ, "ਵਿਮਲੇਸ਼ ਦੀਕਸ਼ਿਤ ਦੀ ਪਿਛਲੇ ਸਾਲ 22 ਅਪ੍ਰੈਲ ਨੂੰ ਮੌਤ ਹੋ ਗਈ ਸੀ, ਪਰ ਪਰਿਵਾਰ ਅੰਤਿਮ ਸਸਕਾਰ ਕਰਨ ਤੋਂ ਝਿਜਕ ਰਿਹਾ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਦੀਕਸ਼ਿਤ ਕੋਮਾ ਵਿੱਚ ਹੈ। ਉਹਨਾਂ ਨੇ ਕਿਹਾ, "ਮੈਨੂੰ ਕਾਨਪੁਰ ਦੇ ਆਮਦਨ ਕਰ ਅਧਿਕਾਰੀਆਂ ਨੇ ਸੂਚਿਤ ਕੀਤਾ ਸੀ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਦੀ ਬੇਨਤੀ ਕੀਤੀ ਸੀ।"

ਸੀਐਮਓ ਨੇ ਕਿਹਾ ਕਿ ਜਦੋਂ ਮੈਡੀਕਲ ਟੀਮ ਉਨ੍ਹਾਂ ਦੇ ਘਰ ਪਹੁੰਚੀ ਤਾਂ ਪਰਿਵਾਰਕ ਮੈਂਬਰ ਜ਼ੋਰ ਦੇ ਰਹੇ ਸਨ ਕਿ ਵਿਮਲੇਸ਼ ਜ਼ਿੰਦਾ ਹੈ ਅਤੇ ਕੋਮਾ ਵਿੱਚ ਹੈ। ਕਾਫੀ ਸਮਝਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਹਤ ਟੀਮ ਨੂੰ ਲਾਸ਼ ਨੂੰ ਲਾਲਾ ਲਾਜਪਤ ਰਾਏ (ਐੱਲ.ਐੱਲ.ਆਰ.) ਹਸਪਤਾਲ ਲਿਜਾਣ ਦੀ ਇਜਾਜ਼ਤ ਦਿੱਤੀ, ਜਿੱਥੇ ਡਾਕਟਰੀ ਜਾਂਚ 'ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਸੀਐਮਓ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਲਈ ਡਾਕਟਰ ਏਪੀ ਗੌਤਮ, ਡਾਕਟਰ ਆਸਿਫ਼ ਅਤੇ ਡਾਕਟਰ ਅਵਿਨਾਸ਼ ਦੀ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਵਿਮਲੇਸ਼ ਦੀ ਪਤਨੀ ਹਰ ਰੋਜ਼ ਸਵੇਰੇ ਸਰੀਰ 'ਤੇ 'ਗੰਗਾਜਲ' ਛਿੜਕਦੀ ਸੀ, ਕਿਉਂਕਿ ਉਸ ਨੂੰ ਉਮੀਦ ਸੀ ਕਿ ਅਜਿਹਾ ਕਰਨ ਨਾਲ ਉਸ ਦੇ 'ਕੋਮਾ' ਤੋਂ ਬਾਹਰ ਆਉਣ ਵਿਚ ਮਦਦ ਮਿਲੇਗੀ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਨੇ ਆਪਣੇ ਗੁਆਂਢੀਆਂ ਨੂੰ ਵੀ ਦੱਸਿਆ ਸੀ ਕਿ ਵਿਮਲੇਸ਼ ਕੋਮਾ ਵਿੱਚ ਹੈ। ਇਕ ਗੁਆਂਢੀ ਨੇ ਪੁਲਿਸ ਨੂੰ ਦੱਸਿਆ, ''ਪਰਿਵਾਰ ਦੇ ਮੈਂਬਰਾਂ ਨੂੰ ਅਕਸਰ ਆਕਸੀਜਨ ਸਿਲੰਡਰ ਘਰ ਲਿਜਾਂਦੇ ਦੇਖਿਆ ਜਾਂਦਾ ਸੀ।

ਪੁਲਿਸ ਨੇ ਦੱਸਿਆ ਕਿ ਲਾਸ਼ ਪੂਰੀ ਤਰ੍ਹਾਂ ਸੜੀ ਹੋਈ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਦੀਕਸ਼ਿਤ ਦੀ ਪਤਨੀ ਮਾਨਸਿਕ ਤੌਰ 'ਤੇ ਕਮਜ਼ੋਰ ਜਾਪਦੀ ਹੈ। ਕਾਨਪੁਰ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਿੱਜੀ ਹਸਪਤਾਲ ਨੇ ਮੌਤ ਦੇ ਸਰਟੀਫਿਕੇਟ ਵਿੱਚ ਕਿਹਾ ਸੀ ਕਿ ਵਿਮਲੇਸ਼ ਦੀਕਸ਼ਿਤ ਦੀ ਮੌਤ 22 ਅਪ੍ਰੈਲ, 2021 ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ।

Location: India, Uttar Pradesh, Kanpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement