ਸਾਬਕਾ ਹਾਕੀ ਕਪਤਾਨ ਦਿਲੀਪ ਟਿਰਕੀ ਬਣੇ ਹਾਕੀ ਇੰਡੀਆ ਦੇ ਨਵੇਂ ਪ੍ਰਧਾਨ
Published : Sep 24, 2022, 8:28 am IST
Updated : Sep 24, 2022, 8:29 am IST
SHARE ARTICLE
Dilip Tirkey
Dilip Tirkey

ਟਿਰਕੀ ਨੇ 15 ਸਾਲਾਂ ਤੱਕ ਡਿਫੈਂਡਰ ਵਜੋਂ ਆਪਣੇ ਸ਼ਾਨਦਾਰ ਕਰੀਅਰ ਵਿੱਚ 412 ਅੰਤਰਰਾਸ਼ਟਰੀ ਮੈਚ ਖੇਡੇ।

 

ਨਵੀਂ ਦਿੱਲੀ - ਸਾਬਕਾ ਭਾਰਤੀ ਕਪਤਾਨ ਅਤੇ ਓਲੰਪੀਅਨ ਦਿਲੀਪ ਟਿਰਕੀ ਹਾਕੀ ਇੰਡੀਆ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ ਜਦੋਂ ਕਿ ਇਸ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਵਾਲੇ ਦੋ ਹੋਰਾਂ ਨੇ ਚੋਣ ਤੋਂ ਨਾਂ ਵਾਪਸ ਲੈ ਲਿਆ ਹੈ। ਟਿਰਕੀ ਭਾਰਤੀ ਟੀਮ ਦਾ ਹਿੱਸਾ ਸੀ ਜਿਸ ਨੇ 1998 ਬੈਂਕਾਕ ਏਸ਼ੀਅਨ ਖੇਡਾਂ ਵਿਚ ਸੋਨ ਤਗਮਾ ਅਤੇ 2002 ਬੁਸਾਨ ਏਸ਼ੀਅਨ ਖੇਡਾਂ ਵਿਚ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਟਿਰਕੀ ਨੇ 15 ਸਾਲਾਂ ਤੱਕ ਡਿਫੈਂਡਰ ਵਜੋਂ ਆਪਣੇ ਸ਼ਾਨਦਾਰ ਕਰੀਅਰ ਵਿੱਚ 412 ਅੰਤਰਰਾਸ਼ਟਰੀ ਮੈਚ ਖੇਡੇ।

ਓਡੀਸ਼ਾ ਦੇ 44 ਸਾਲਾ ਟਿਰਕੀ ਨੇ 1996 ਅਟਲਾਂਟਾ, 2000 ਸਿਡਨੀ ਅਤੇ 2004 ਏਥਨਜ਼ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਹਾਕੀ ਇੰਡੀਆ ਦੀਆਂ ਚੋਣਾਂ 9 ਅਕਤੂਬਰ ਤੱਕ ਹੋਣੀਆਂ ਸਨ। ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਅਤੇ ਪ੍ਰਸ਼ਾਸਕਾਂ ਦੀ ਕਮੇਟੀ ਨੇ ਅਗਸਤ ਵਿਚ ਇਹ ਸਮਾਂ ਸੀਮਾ ਤੈਅ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement