
ਥਾਣਾ ਸਦਰ ਕੋਤਵਾਲੀ ਵਿੱਚ ਦਰਜ ਹੋਏ ਮਾਮਲੇ ਵਿੱਚ ਪੁਲਿਸ ਨੇ ਲੜਕੀ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਮਾਮਲਾ 15 ਸਤੰਬਰ ਦਾ ਹੈ।
ਬਦਾਇਯੂੰ - ਉੱਤਰ ਪ੍ਰਦੇਸ਼ ਦੇ ਬਦਾਇਯੂੰ ਜ਼ਿਲ੍ਹੇ ਦੇ ਸਦਰ ਕੋਤਵਾਲੀ ਥਾਣਾ ਖੇਤਰ ਵਿੱਚ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਤੀਜੀ ਜਮਾਤ ਦੀ ਇੱਕ ਵਿਦਿਆਰਥਣ ਨੂੰ ਕਥਿਤ ਤੌਰ 'ਤੇ ਅਸ਼ਲੀਲ ਵੀਡੀਓ ਅਤੇ ਤਸਵੀਰਾਂ ਦਿਖਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਨੇ ਇਸ ਮਾਮਲੇ ਵਿੱਚ ਐਫ਼ਆਈਆਰ ਦਰਜ ਕੀਤੀ ਹੈ।
ਥਾਣਾ ਸਦਰ ਕੋਤਵਾਲੀ ਵਿੱਚ ਦਰਜ ਹੋਏ ਮਾਮਲੇ ਵਿੱਚ ਪੁਲਿਸ ਨੇ ਲੜਕੀ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਮਾਮਲਾ 15 ਸਤੰਬਰ ਦਾ ਹੈ। ਦੱਸਿਆ ਗਿਆ ਹੈ ਕਿ ਸ਼ਹਿਰ ਦੇ ਸਮਰਾਟ ਅਸ਼ੋਕ ਨਗਰ ਸਥਿਤ ਇੱਕ ਸਕੂਲ ਦੇ ਪ੍ਰਿੰਸੀਪਲ ਸਰਵੇਸ਼ ਗੁਪਤਾ ਨੇ ਸਕੂਲ ਵਿੱਚ ਪੜ੍ਹਦੀ ਤੀਜੀ ਜਮਾਤ ਦੀ ਵਿਦਿਆਰਥਣ ਨੂੰ ਆਪਣੇ ਕਮਰੇ ਵਿੱਚ ਬੁਲਾਇਆ, ਅਤੇ ਆਪਣੇ ਮੋਬਾਈਲ ਵਿੱਚ ਕਥਿਤ ਤੌਰ ’ਤੇ ਅਸ਼ਲੀਲ ਵੀਡੀਓ ਅਤੇ ਤਸਵੀਰਾਂ ਦਿਖਾਈਆਂ।
ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਦਿਆਰਥਣ ਨੇ ਹੁਣ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਤਾਂ ਸ਼ਨੀਵਾਰ ਨੂੰ ਉਹ ਆਪਣੀ ਸ਼ਿਕਾਇਤ ਲੈ ਕੇ ਕੋਤਵਾਲੀ ਪਹੁੰਚੇ, ਅਤੇ ਦੋਸ਼ੀ ਪ੍ਰਿੰਸੀਪਲ ਖ਼ਿਲਾਫ਼ ਐਫ਼ਆਈਆਰ ਦਰਜ ਕਰਵਾਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਦੋਸ਼ੀ ਪ੍ਰਿੰਸੀਪਲ ਦੀ ਭਾਲ਼ ਕੀਤੀ ਜਾ ਰਹੀ ਹੈ।