
23 ਲੋਕ ਜ਼ਖ਼ਮੀ
ਨਵੀਂ ਦਿੱਲੀ: ਤਨਜ਼ਾਨੀਆ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਦੱਖਣ ਵਿਚ ਸਥਿਤ ਮਬੇਯਾ ਸ਼ਹਿਰ ਦੇ ਬਾਹਰਵਾਰ ਸ਼ੁੱਕਰਵਾਰ ਸ਼ਾਮ ਨੂੰ ਇਕ ਮਿੰਨੀ ਬੱਸ ਟੈਂਕਰ ਨਾਲ ਟਕਰਾਉਣ ਤੋਂ ਬਾਅਦ ਖੱਡ ਵਿਚ ਡਿੱਗ ਗਈ। ਇਸ ਹਾਦਸੇ ਜਿਸ ਵਿਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖ਼ਮੀ ਹੋ ਗਏ। ਹਾਈਲੈਂਡਜ਼ ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿਤੀ।
ਮਬੇਯਾ ਖੇਤਰੀ ਪੁਲਿਸ ਕਮਾਂਡਰ ਬੈਂਜਾਮਿਨ ਕੁਜ਼ਾਗਾ ਨੇ ਦੱਸਿਆ ਕਿ ਇਹ ਹਾਦਸਾ ਤਨਜ਼ਾਨੀਆ-ਜ਼ਾਂਬੀਆ ਹਾਈਵੇਅ 'ਤੇ ਵਾਪਰਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿਤਾ। ਮ੍ਰਿਤਕਾਂ 'ਚ ਚਾਰ ਔਰਤਾਂ ਅਤੇ ਪੰਜ ਪੁਰਸ਼ਾਂ ਸਨ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੈ।