West Bengal News : ਪੱਛਮੀ ਬੰਗਾਲ 'ਚ ਰੇਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇ

By : BALJINDERK

Published : Sep 24, 2024, 4:23 pm IST
Updated : Sep 24, 2024, 4:23 pm IST
SHARE ARTICLE
ਪੱਛਮੀ ਬੰਗਾਲ 'ਚ ਰੇਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇ ਹੋਏ
ਪੱਛਮੀ ਬੰਗਾਲ 'ਚ ਰੇਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇ ਹੋਏ

West Bengal News : ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ

West Bengal News : ਦੇਸ਼ ਵਿੱਚ ਰੇਲ ਗੱਡੀਆਂ ਦੇ ਪਟੜੀ ਤੋਂ ਉਤਰਨ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਹੁਣ ਪੱਛਮੀ ਬੰਗਾਲ ਦੇ ਜਲਪਾਈਗੁੜੀ ਤੋਂ ਸਾਹਮਣੇ ਆਇਆ ਹੈ। ਜਿੱਥੇ ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰ ਗਏ ਹਨ। ਇਹ ਹਾਦਸਾ ਸਵੇਰੇ ਕਰੀਬ 6.20 ਵਜੇ ਵਾਪਰਿਆ। ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਘਟਨਾ ਬਾਰੇ ਉੱਤਰ-ਪੂਰਬੀ ਸਰਹੱਦੀ ਰੇਲਵੇ ਜ਼ੋਨ ਦੇ ਸੀਪੀਆਰਓ ਨੇ ਦੱਸਿਆ ਕਿ ਰੇਲਗੱਡੀ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਟਰੈਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਰੇਲ ਗੱਡੀਆਂ ਨੂੰ ਬਦਲਵੇਂ ਰੂਟਾਂ ਰਾਹੀਂ ਮੋੜ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਪੱਛਮੀ ਬੰਗਾਲ ਵਿੱਚ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ ਸੀ। ਇਹ ਹਾਦਸਾ ਮਾਲਦਾ ਜ਼ਿਲ੍ਹੇ ਦੇ ਹਰਿਸ਼ਚੰਦਰਪੁਰ ਦੇ ਕੁਮੇਦਰਪੁਰ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰ ਗਏ। ਮਾਲ ਗੱਡੀ ਐਨਜੀਪੀ ਤੋਂ ਕਟਿਹਾਰ ਜਾ ਰਹੀ ਸੀ।

ਜੂਨ 'ਚ ਪੱਛਮੀ ਬੰਗਾਲ ਦੇ ਦਾਰਜੀਲਿੰਗ 'ਚ ਪਟੜੀ 'ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈੱਸ ਰੇਲ ਗੱਡੀ ਨੂੰ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਮਾਲ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਰੇਲਗੱਡੀ ਦੀਆਂ ਪਿਛਲੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਸਨ।

(For more news apart from 5 coaches of the train derailed in West Bengal  News in Punjabi, stay tuned to Rozana Spokesman)

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement