Delhi News : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਹਮੇਸ਼ਾ ਹਿੱਕ ਡਾਹ ਕੇ ਕੌਮ ਦੀ ਲੜਾਈ ਲੜੀ: ਹਰਮੀਤ ਸਿੰਘ ਕਾਲਕਾ

By : BALJINDERK

Published : Sep 24, 2024, 5:46 pm IST
Updated : Sep 24, 2024, 5:46 pm IST
SHARE ARTICLE
ਦਿੱਲੀ ਕਮੇਟੀ ਪ੍ਰਧਾਨ ਨੇ ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਵਿਚ ਹਾਜ਼ਰੀ ਭਰਦੇ ਹੋਏ
ਦਿੱਲੀ ਕਮੇਟੀ ਪ੍ਰਧਾਨ ਨੇ ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਵਿਚ ਹਾਜ਼ਰੀ ਭਰਦੇ ਹੋਏ

Delhi News : ਦਿੱਲੀ ਕਮੇਟੀ ਪ੍ਰਧਾਨ ਨੇ ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਵਿਚ ਭਰੀ ਹਾਜ਼ਰੀ

Delhi News : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਹਮੇਸ਼ਾ ਹਿੱਕ ਡਾਹ ਕੇ ਕੌਮ ਦੀ ਲੜਾਈ ਲੜੀ ਅਤੇ ਸਰਕਾਰਾਂ ਦੀਆਂ ਅੱਖਾਂ ਵਿਚ ਅੱਖਾਂ ਪਾ ਕੇ ਪੰਥ ਦੇ ਮਸਲੇ ਹੱਲ ਕਰਵਾਏ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੀਤਾ ਹੈ। ਅੱਜ ਪਿੰਡ ਟੌਹੜਾ ਵਿਖੇ ਟੌਹੜਾ ਪਰਿਵਾਰ ਅਤੇ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਕਰਵਾਏ ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਨੇ ਜਥੇਦਾਰ ਟੌਹੜਾ ਨਾਲ ਅਨੇਕਾਂ ਸਾਲ ਨੇੜੇ ਹੋ ਕੇ ਕੰਮ ਕੀਤਾ। ਉਹਨਾਂ ਕਿਹਾ ਕਿ ਅੰਤਿਮ ਸਮੇਂ ਵੇਲੇ ਵੀ ਉਹ ਜਥੇਦਾਰ ਟੌਹੜਾ ਦੇ ਨਾਲ ਸਨ।
ਉਹਨਾਂ ਕਿਹਾ ਕਿ ਅੱਜ ਦਾ ਇਕੱਠ ਦੱਸ ਰਿਹਾ ਹੈ ਕਿ ਲੋਕਾਂ ਦੇ ਮਨਾਂ ਵਿਚ ਕੌਮ ਅਤੇ ਪੰਥ ਪ੍ਰਤੀ ਕਿੰਨਾ ਦਰਦ ਹੈ ਅਤੇ ਪੰਥ ਲੋਕਾਂ ਦੇ ਮਨਾਂ ਵਿਚ ਜਿਉਂਦਾ ਹੈ ਬੱਸ ਇਸ ਵਿਚ ਰੂਹ ਫੂਕਣ ਦੀ ਅਤੇ ਇਸਨੂੰ ਸਹੀ ਦਿਸ਼ਾ ਦੇਣ ਦੀ ਜ਼ਰੂਰਤ ਹੈ।

1

ਉਹਨਾਂ ਕਿਹਾ ਕਿ ਜਿਸ ਦਲੇਰੀ ਅਤੇ ਪੂਰੀ ਇਮਾਨਦਾਰੀ ਨਾਲ ਜਥੇਦਾਰ ਟੌਹੜਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ 27 ਸਾਲ ਸੇਵਾਵਾਂ ਨਿਭਾਈਆਂ, ਉਹਨਾਂ ਤੋਂ ਬਾਅਦ ਕੋਈ ਵੀ ਆਗੂ ਉਹਨਾਂ ਵਰਗਾ ਨਹੀਂ ਬਣ ਸਕਿਆ। ਉਹਨਾਂ ਕਿਹਾ ਕਿ ਅੱਜ ਕੌਮ ਨੂੰ ਫਿਰ ਤੋਂ ਪੰਥ ਦਾ ਦਰਦ ਸਮਝਣ ਵਾਲੇ ਆਗੂਆਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਜੇਕਰ ਜਥੇਦਾਰ ਟੌਹੜਾ ਜਿਉਂਦੇ ਹੁੰਦੇ ਤਾਂ ਪੰਜਾਬ ਵਿਚ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਕਦੇ ਨਾ ਵਾਪਰਦੀਆਂ।
ਉਹਨਾਂ ਕਿਹਾ ਕਿ ਜਥੇਦਾਰ ਟੌਹੜਾ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਹਨਾਂ ਦੀ ਸੋਚ ਮੁਤਾਬਕ ਪੰਥ ਨੂੰ ਮਜ਼ਬੂਤ ਕਰਨ ਤੇ ਕੌਮ ਨੂੰ ਅੱਗੇ ਲਿਜਾਣ ਲਈ ਕੰਮ ਕਰੀਏ। ਵੱਧ ਤੋਂ ਵੱਧ ਲੋਕਾਂ ਨੂੰ ਅੰਮ੍ਰਿਤਧਾਰੀ ਬਣਾਈਏ, ਗੁਰਬਾਣੀ ਅਤੇ ਗੁਰਸਿੱਖੀ ਜੀਵਨ ਨਾਲ ਜੋੜੀਏ।
ਇਸ ਮੌਕੇ ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭੁਪਿੰਦਰ ਸਿੰਘ ਭੁੱਲਰ , ਪਰਵਿੰਦਰ ਸਿੰਘ ਲੱਕੀ, ਸਤਨਾਮ ਸਿੰਘ, ਜਸਵਿੰਦਰ ਸਿੰਘ ਅਤੇ ਸਬਲਜਿੰਦਰ ਸਿੰਘ ਵੀ ਮੌਜੂਦ ਸਨ।

(For more news apart from Panth Ratan Jathedar Gurcharan Singh Tohra always fought the nation's battle with a hiccup: Harmeet Singh Kalka News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement