Delhi Air Pollution : ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਹਵਾ ਕੁਆਲਿਟੀ ਪ੍ਰਬੰਧਨ ਕਮਿਸ਼ਨ ਤੋਂ ਜਵਾਬ ਤਲਬ
Published : Sep 24, 2024, 8:10 pm IST
Updated : Sep 24, 2024, 8:10 pm IST
SHARE ARTICLE
Delhi Air Pollution
Delhi Air Pollution

Delhi Air Pollution : 27 ਸਤੰਬਰ ਨੂੰ ਇਸ ਮੁੱਦੇ ’ਤੇ ਚੁਕੇ ਗਏ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਵਾ ਕੁਆਲਿਟੀ ਪ੍ਰਬੰਧਨ ਕਮਿਸ਼ਨ (CAQM) ਤੋਂ ਪੁਛਿਆ ਕਿ ਕੌਮੀ ਰਾਜਧਾਨੀ ਖੇਤਰ (NCR) ਅਤੇ ਆਸ-ਪਾਸ ਦੇ ਇਲਾਕਿਆਂ ’ਚ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁਕੇ ਜਾ ਰਹੇ ਹਨ? 

ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ (27 ਸਤੰਬਰ) ਨੂੰ ਇਸ ਮੁੱਦੇ ’ਤੇ ਚੁਕੇ ਗਏ ਕਦਮਾਂ ਦੀ ਜਾਣਕਾਰੀ ਦੇਵੇ। 

ਇਸ ਮਾਮਲੇ ’ਚ ਐਮਿਕਸ ਕਿਊਰੀ ਦੀ ਭੂਮਿਕਾ ਨਿਭਾ ਰਹੀ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕੁੱਝ ਅਖਬਾਰਾਂ ਦੀਆਂ ਰੀਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹਾ ਲਗਦਾ ਹੈ ਕਿ ਦਿੱਲੀ ਦੇ ਗੁਆਂਢੀ ਸੂਬਿਆਂ ’ਚ ਪਰਾਲੀ ਸਾੜਨਾ ਸ਼ੁਰੂ ਹੋ ਗਿਆ ਹੈ। 

ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਉਹ CAQM ਤੋਂ ਸਪੱਸ਼ਟੀਕਰਨ ਮੰਗੇ ਕਿ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁਕੇ ਜਾ ਰਹੇ ਹਨ ਅਤੇ CAQM ਐਕਟ ਤਹਿਤ ਝੋਨੇ ਦੀ ਪਰਾਲੀ ਸਾੜਨ ਨੂੰ ਰੋਕਣ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਲਈ ਕੀ ਕਦਮ ਚੁਕੇ ਜਾ ਰਹੇ ਹਨ।

ਜਸਟਿਸ ਓਕਾ ਨੇ ਕੇਂਦਰ ਵਲੋਂ ਪੇਸ਼ ਵਧੀਕ ਸਾਲਿਸਿਟਰ ਜਨਰਲ ਐਸ਼ਵਰਿਆ ਭਾਟੀ ਨੂੰ ਕਿਹਾ ਕਿ ਅਦਾਲਤ ਸ਼ੁਕਰਵਾਰ ਤਕ ਇਨ੍ਹਾਂ ਸਵਾਲਾਂ ਦੇ ਜਵਾਬ ਚਾਹੁੰਦੀ ਹੈ। ਬੈਂਚ ਨੇ ਕਿਹਾ ਕਿ ਦਿੱਲੀ-NCR ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਵਾਤਾਵਰਣ ਪ੍ਰੇਮੀ ਐਮ.ਸੀ. ਮਹਿਤਾ ਵਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ 27 ਸਤੰਬਰ ਨੂੰ ਸੁਣਵਾਈ ਹੋਣੀ ਹੈ, ਇਸ ਲਈ ਉਹ ਪਰਾਲੀ ਸਾੜਨ ’ਤੇ CAQM ਦਾ ਜਵਾਬ ਜਾਣਨਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਸਰਦੀਆਂ ਦੌਰਾਨ ਦਿੱਲੀ-NCR ’ਚ ਹਵਾ ਪ੍ਰਦੂਸ਼ਣ ਵਧਣ ਦਾ ਇਕ ਕਾਰਨ ਪਰਾਲੀ ਸਾੜਨਾ ਹੈ। 

ਪਿਛਲੀ ਸੁਣਵਾਈ ਦੌਰਾਨ 27 ਅਗੱਸਤ ਨੂੰ ਸੁਪਰੀਮ ਕੋਰਟ ਨੇ ਦਿੱਲੀ ਅਤੇ NCR ਦੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਸਟਾਫ ਦੀ ਘਾਟ ਕਾਰਨ ‘ਪ੍ਰਭਾਵਹੀਣ’ ਕਰਾਰ ਦਿਤਾ ਸੀ ਅਤੇ ਕੌਮੀ ਰਾਜਧਾਨੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸੰਸਥਾ ਨੂੰ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨਾਲ ਨਜਿੱਠਣ ਲਈ ਚੁਕੇ ਜਾ ਰਹੇ ਕਦਮਾਂ ਬਾਰੇ ਸੂਚਿਤ ਕਰਨ ਲਈ ਕਿਹਾ ਸੀ। ਬੈਂਚ ਨੇ NCR ਦੇ ਪੰਜ ਸੂਬਿਆਂ ਨੂੰ ਹੁਕਮ ਦਿਤਾ ਸੀ ਕਿ ਉਹ 30 ਅਪ੍ਰੈਲ, 2025 ਤੋਂ ਪਹਿਲਾਂ ਸਬੰਧਤ ਪ੍ਰਦੂਸ਼ਣ ਕੰਟਰੋਲ ਬੋਰਡਾਂ ’ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ।

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement