Haryana News: ਹਰਿਆਣਾ ਵਿਧਾਨ ਸਭਾ ਚੋਣਾਂ ਜਿੱਤਣ 'ਤੇ ਸ਼ੰਭੂ ਬਾਰਡਰ ਖੋਲ੍ਹ ਦੇਵਾਂਗੇ: ਹੁੱਡਾ
Published : Sep 24, 2024, 7:19 am IST
Updated : Sep 24, 2024, 7:19 am IST
SHARE ARTICLE
Shambu border will be opened if Haryana wins the assembly elections: Hooda
Shambu border will be opened if Haryana wins the assembly elections: Hooda

Haryana News: ਇਕ ਚੋਣ ਰੈਲੀ ਵਿਚ ਹੁੱਡਾ ਨੇ ਭਾਜਪਾ 'ਤੇ ਲੋਕਤੰਤਰ ਵਿਚ "ਕੋਈ ਵਿਸ਼ਵਾਸ ਨਾ ਰੱਖਣ" ਦਾ ਦੋਸ਼ ਲਗਾਇਆ।

 

Haryana News: ਕਾਂਗਰਸ ਨੇਤਾ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਜੇਕਰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਉਹ ਕਿਸਾਨਾਂ ਲਈ ਸ਼ੰਭੂ ਬਾਰਡਰ ਖੋਲ੍ਹ ਦੇਵੇਗੀ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੀ ਅਗਵਾਈ ਕਰ ਰਹੇ ਹਨ।

ਉਹ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਨ, ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਮਾਰਚ ਨੂੰ ਰੋਕ ਦਿੱਤਾ ਸੀ।

ਇਕ ਚੋਣ ਰੈਲੀ ਵਿਚ ਹੁੱਡਾ ਨੇ ਭਾਜਪਾ 'ਤੇ ਲੋਕਤੰਤਰ ਵਿਚ "ਕੋਈ ਵਿਸ਼ਵਾਸ ਨਾ ਰੱਖਣ" ਦਾ ਦੋਸ਼ ਲਗਾਇਆ।

ਉਨ੍ਹਾਂ ਕਿਹਾ, ‘‘ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਏ ਅਤੇ ਫਿਰ ਜਦੋਂ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ’ਤੇ ਲਾਠੀਆਂ ਅਤੇ ਗੋਲੀਆਂ ਚਲਾਈਆਂ। ਸੜਕਾਂ ਪੁੱਟੀਆਂ ਗਈਆਂ... ਅਤੇ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕ ਦਿੱਤਾ। ਇਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ।

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਨੇ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਕਿਸਾਨਾਂ ਦੀ ਮੰਗ ਲਈ ਲੜ ਰਹੇ ਹਨ। ਕਾਂਗਰਸ ਹਰਿਆਣਾ ਇਕਾਈ ਦੇ ਪ੍ਰਧਾਨ ਚੌਧਰੀ ਉਦੈਭਾਨ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਵਰੁਣ ਚੌਧਰੀ ਨੇ ਵੀ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ।
 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement