Jammu Kashmir Election: ਜੰਮੂ-ਕਸ਼ਮੀਰ 'ਚ ਦੂਜੇ ਪੜਾਅ ਦੀਆਂ 26 ਸੀਟਾਂ 'ਤੇ ਭਲਕੇ ਵੋਟਿੰਗ
Published : Sep 24, 2024, 10:48 am IST
Updated : Sep 24, 2024, 10:48 am IST
SHARE ARTICLE
File Photo
File Photo

Jammu Kashmir Election: ਪਹਿਲੇ ਪੜਾਅ 'ਚ 61 ਫੀਸਦੀ ਵੋਟਿੰਗ ਹੋਈ।

 

Jammu Kashmir Election:  ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਭਲਕੇ ਬੁੱਧਵਾਰ (25 ਸਤੰਬਰ) ਨੂੰ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਵਿੱਚ 25.78 ਲੱਖ ਵੋਟਰ ਆਪਣੀ ਵੋਟ ਪਾ ਸਕਣਗੇ।

ਦੂਜੇ ਪੜਾਅ ਦੀਆਂ 26 ਸੀਟਾਂ ਵਿੱਚੋਂ 15 ਸੀਟਾਂ ਕੇਂਦਰੀ ਕਸ਼ਮੀਰ ਅਤੇ 11 ਸੀਟਾਂ ਜੰਮੂ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ 'ਚ 239 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ ਵਿੱਚੋਂ 233 ਪੁਰਸ਼ ਅਤੇ 6 ਔਰਤਾਂ ਹਨ।

ਦੂਜੇ ਪੜਾਅ ਵਿੱਚ 131 ਉਮੀਦਵਾਰ ਕਰੋੜਪਤੀ ਹਨ ਅਤੇ 49 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨੇ ਆਪਣੀ ਜਾਇਦਾਦ ਸਿਰਫ 1,000 ਰੁਪਏ ਦੱਸੀ ਹੈ।

ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਗੰਦਰਬਲ ਅਤੇ ਬੇਰਵਾਹ ਤੋਂ ਚੋਣ ਲੜ ਰਹੇ ਹਨ। ਉਮਰ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਸੀਟ ਤੋਂ ਤਿਹਾੜ ਜੇਲ੍ਹ ਤੋਂ ਚੋਣ ਲੜ ਰਹੇ ਇੰਜੀਨੀਅਰ ਰਸ਼ੀਦ ਤੋਂ ਹਾਰ ਗਏ ਸਨ। ਇਸ ਵਾਰ ਵੀ ਗੰਦਰਬਲ ਸੀਟ 'ਤੇ ਉਨ੍ਹਾਂ ਦੇ ਖਿਲਾਫ ਜੇਲ 'ਚ ਬੰਦ ਸਰਜਨ ਅਹਿਮਦ ਵੇਜ ਉਰਫ ਅਜ਼ਾਦੀ ਚਾਚਾ ਚੋਣ ਮੈਦਾਨ 'ਚ ਹਨ।

ਪਹਿਲੇ ਪੜਾਅ ਵਿੱਚ 18 ਸਤੰਬਰ ਨੂੰ 7 ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ ਮਤਦਾਨ ਕਿਸ਼ਤਵਾੜ ਵਿੱਚ 80.20% ਅਤੇ ਪੁਲਵਾਮਾ ਵਿੱਚ ਸਭ ਤੋਂ ਘੱਟ 46.99% ਰਿਹਾ।


 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement