“ਜੇਕਰ ਧਰਮ ਪਰਿਵਰਤਨ ਗੈਰ-ਕਾਨੂੰਨੀ ਪਾਇਆ ਜਾਂਦਾ ਹੈ ਤਾਂ ਜੋੜੇ ਨੂੰ ਵਿਆਹੁਤਾ ਨਹੀਂ ਮੰਨਿਆ ਜਾ ਸਕਦਾ”
Published : Sep 24, 2025, 8:59 pm IST
Updated : Sep 24, 2025, 8:59 pm IST
SHARE ARTICLE
“If the conversion is found to be illegal, the couple cannot be considered married”
“If the conversion is found to be illegal, the couple cannot be considered married”

ਇਲਾਹਾਬਾਦ ਹਾਈਕੋਰਟ ਨੇ ਕੀਤੀ ਟਿੱਪਣੀ

ਪ੍ਰਯਾਗਰਾਜ: ਇਲਾਹਾਬਾਦ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਧਰਮ ਪਰਿਵਰਤਨ ਗੈਰ-ਕਾਨੂੰਨੀ ਹੈ ਤਾਂ ਇਸ ਉਤੇ ਆਧਾਰਤ ਵਿਆਹ ਖ਼ੁਦ ਹੀ ਨਾਜਾਇਜ਼ ਹੋ ਜਾਵੇਗਾ ਅਤੇ ਕਾਨੂੰਨ ਦੀ ਨਜ਼ਰ ’ਚ ਮਰਦ ਅਤੇ ਔਰਤ ਨੂੰ ਵਿਆਹੁਤਾ ਜੋੜਾ ਨਹੀਂ ਮੰਨਿਆ ਜਾ ਸਕਦਾ। ਜਸਟਿਸ ਸੌਰਭ ਸ਼੍ਰੀਵਾਸਤਵ ਨੇ ਇਹ ਹੁਕਮ ਮੁਹੰਮਦ ਬਿਨ ਕਾਸਿਮ ਉਰਫ ਅਕਬਰ ਵਲੋਂ ਦਾਇਰ ਕੀਤੀ ਗਈ ਰਿੱਟ ਉਤੇ ਦਿੱਤਾ ਹੈ, ਜਿਸ ਵਿਚ ਮੁਦਾਇਲਾ ਨੂੰ ਉਨ੍ਹਾਂ ਦੇ ਸ਼ਾਂਤਮਈ ਵਿਆਹੁਤਾ ਜੀਵਨ ਵਿਚ ਦਖਲ ਨਾ ਦੇਣ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ।

ਹਾਲਾਂਕਿ ਅਦਾਲਤ ਨੇ ਕਿਹਾ ਕਿ ਦੋਵੇਂ ਪਟੀਸ਼ਨਕਰਤਾ ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ ਕਰਨ ਦੇ ਹੱਕਦਾਰ ਹਨ। ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਕਾਸਿਮ ਮੁਸਲਿਮ ਭਾਈਚਾਰੇ ਨਾਲ ਸਬੰਧਤ ਸੀ ਜਦਕਿ ਜੈਨਾਬ ਪਰਵੀਨ ਉਰਫ ਚੰਦਰਕਾਂਤਾ ਹਿੰਦੂ ਸੀ। 22 ਫ਼ਰਵਰੀ, 2025 ਨੂੰ, ਚੰਦਰਕਾਂਤਾ ਨੇ ਇਸਲਾਮ ਕਬੂਲ ਕਰ ਲਿਆ ਅਤੇ ਖਾਨਕਾਹੇ ਆਲੀਆ ਆਰੀਫੀਆ ਨੇ ਇਸ ਲਈ ਇਕ ਸਰਟੀਫਿਕੇਟ ਜਾਰੀ ਕੀਤਾ। ਵਕੀਲ ਨੇ ਕਿਹਾ ਕਿ 26 ਮਈ, 2025 ਨੂੰ, ਦੋਹਾਂ ਪਟੀਸ਼ਨਕਰਤਾਵਾਂ ਨੇ ਮੁਸਲਿਮ ਕਾਨੂੰਨ ਦੇ ਤਹਿਤ ਰੀਤੀ-ਰਿਵਾਜ਼ਾਂ ਅਨੁਸਾਰ ਆਪਣਾ ਵਿਆਹ ਕਰਵਾਇਆ ਅਤੇ ਸਬੰਧਤ ਕਾਜ਼ੀ ਵਲੋਂ ਵਿਆਹ ਦਾ ਸਰਟੀਫਿਕੇਟ ਜਾਰੀ ਕੀਤਾ ਗਿਆ। ਅਦਾਲਤ ਨੇ ਦੋਹਾਂ ਪਟੀਸ਼ਨਕਰਤਾਵਾਂ ਨੂੰ ਆਪਣੇ ਵਿਆਹ ਨੂੰ ਵਿਸ਼ੇਸ਼ ਵਿਆਹ ਐਕਟ ਦੇ ਤਹਿਤ ਰਜਿਸਟਰ ਕਰਨ ਦੇ ਹੁਕਮ ਦਿਤੇ, ਜਿਸ ਲਈ ਧਰਮ ਪਰਿਵਰਤਨ ਦੀ ਕਿਸੇ ਰਸਮ ਦੀ ਜ਼ਰੂਰਤ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement