ਸੀਬੀਆਈ ਵਿਵਾਦ : ਛੁੱਟੀ ਤੇ ਭੇਜੇ ਜਾਣ ਵਿਰੁਧ ਸੁਪਰੀਮ ਕੋਰਟ ਪਹੁੰਚੇ ਆਲੋਕ ਵਰਮਾ
Published : Oct 24, 2018, 4:21 pm IST
Updated : Oct 24, 2018, 4:24 pm IST
SHARE ARTICLE
Alok Verma
Alok Verma

ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਨੇ ਖੁਦ ਨੂੰ ਛੁੱਟੀ ਤੇ ਭੇਜੇ ਜਾਣ ਦੇ ਮੋਦੀ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ।

ਨਵੀਂ ਦਿੱਲੀ, ( ਭਾਸ਼ਾ ) :  ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਨੇ ਖੁਦ ਨੂੰ ਛੁੱਟੀ ਤੇ ਭੇਜੇ ਜਾਣ ਦੇ ਮੋਦੀ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ। ਕੋਰਟ ਇਸ ਪਟੀਸ਼ਨ ਤੇ ਸ਼ੁਕਰਵਾਰ ਨੂੰ ਸੁਣਵਾਈ ਕਰੇਗੀ। ਵਰਮਾ ਨੇ ਸੰਯੁਕਤ ਡਾਇਰੈਕਟਰ ਨਾਗੇਸ਼ਵਰ ਰਾਓ ਨੂੰ ਏਜੰਸੀ ਦਾ ਅੰਤਰਿਮ ਨਿਰਦੇਸ਼ਕ ਬਣਾਉਣ ਦੇ ਸਰਕਾਰ ਦੇ ਫੈਸਲੇ ਨੂੰ ਵੀ ਚੁਣੌਤੀ ਦਿਤੀ।

CBICBI

ਦਸ ਦਈਏ ਕਿ ਕੇਂਦਰ ਸਰਕਾਰ ਨੇ ਵਿਵਾਦਾਂ ਵਿਚ ਉਲਝੇ ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਅਤੇ ਖਾਸ਼ ਨਿਰਦੇਸ਼ਕ ਰਾਕੇਸ਼ ਅਸਥਾਨਾਂ ਤੋਂ ਸਾਰੇ ਅਧਿਕਾਰ ਵਾਪਸ ਲੈ ਲਏ ਹਨ। ਇਕ ਸਰਕਾਰੀ ਹੁਕਮ ਵਿਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਮੰਗਲਵਾਰ ਰਾਤ ਸੰਯੁਕਤ ਨਿਰਦੇਸ਼ਕ ਐਮ.ਨਾਗੇਸ਼ਵਰ ਨੂੰ ਤੁਰਤ ਪ੍ਰਭਾਵ ਨਾਲ ਸੀਬੀਆਈ ਨਿਰਦੇਸ਼ਕ ਬਣਾ ਦਿਤਾ। ਇਸ ਹੁਕਮ ਦਾ ਮਤਲਬ ਇਹ ਹੈ ਕਿ ਸਰਕਾਰ ਨੇ ਸੀਬੀਆਈ ਦੀ ਦਰਜ਼ਾਬੰਦੀ ਵਿਚ

supreme courtsupreme court

ਸੰਯੁਕਤ ਨਿਰਦੇਸ਼ਕ ਤੋਂ ਸੀਨੀਅਰ ਪੱਧਰ ਭਾਵ ਕਿ ਵਾਧੂ ਨਿਰਦੇਸ਼ਕ ਦਰਜ਼ੇ ਦੇ ਤਿੰਨ ਅਧਿਕਾਰੀਆਂ ਨੂੰ ਪਿੱਛੇ ਛੱਡਦੇ ਹੋਏ ਨਾਗੇਸ਼ਵਰ ਰਾਓ ਨੂੰ ਏਜੰਸੀ ਦੇ ਨਿਰਦੇਸ਼ਕ ਦਾ ਚਾਰਜ ਦੇ ਦਿਤਾ।ਜਿਨਾਂ ਤਿੰਨ ਅਧਿਕਾਰੀਆਂ ਨੂੰ ਬਾਈਪਾਸ ਕੀਤਾ ਗਿਆ ਉਨ੍ਹਾਂ ਵਿਚ ਏ.ਕੇ.ਵਰਮਾ ਵੀ ਸ਼ਾਮਲ ਹਨ। ਅਸਥਾਨਾ ਵੱਲੋਂ ਕੀਤੀ ਗਈ ਸ਼ਿਕਾਇਤ ਵਿਚ ਸ਼ਰਮਾ ਦਾ ਨਾਮ ਸਾਹਮਣੇ ਆਇਆ ਸੀ।

ਸੂਤਰਾਂ ਮੁਤਾਬਕ ਸੀਬੀਆਈ ਹੈਡਕੁਆਟਰ ਨੂੰ ਸੀਲ ਕਰ ਦਿਤਾ ਗਿਆ ਹੈ। ਉਥੇ ਨਾ ਤਾਂ ਸੀਬੀਆਈ ਕਰਮਚਾਰੀਆਂ ਅਤੇ ਨਾ ਹੀ ਬਾਹਰ ਦੇ ਲੋਕਾਂ ਨੂੰ ਜਾਣ ਦੀ ਇਜ਼ਾਜਤ ਦਿਤੀ ਜਾ ਰਹੀ ਸੀ। ਕਿਉਂਕਿ ਅਧਿਕਾਰੀਆਂ ਦੀ ਇਕ ਟੀਮ ਇਮਾਰਤ ਵਿਚ ਸੀ, ਹੁਣ ਇਮਾਰਤ ਵਿਚ ਦਾਖਲ ਹੋਣ ਦੀ ਇਜ਼ਾਜਤ ਦਿਤੀ ਜਾ ਰਹੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement