ਟਾਂਡਾ ਰੇਪ ਮਾਮਲੇ 'ਚ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ-ਕਿਹਾ ਰਾਹੁਲ ਗਾਂਧੀ ਕਿਉਂ ਨਹੀਂ ਗਏ?
Published : Oct 24, 2020, 2:53 pm IST
Updated : Oct 24, 2020, 3:02 pm IST
SHARE ARTICLE
rape
rape

ਬਿਹਾਰ ਦੀ ਧੀ ਨਾਲ ਜ਼ੁਲਮ ਹੋਇਆ ਉੱਥੇ ਕਾਂਗਰਸ ਦੀ ਸਰਕਾਰ ਹੈ, ਤੇਜਸਵੀ-ਰਾਹੁਲ ਗਾਂਧੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ।

ਨਵੀਂ ਦਿੱਲੀ: ਪੰਜਾਬ ਦੇ ਹੁਸ਼ਿਆਰਪੁਰ 'ਚ ਬਿਹਾਰ ਦੇ ਪ੍ਰਵਾਸੀ ਪਰਿਵਾਰ ਦੀ ਧੀ ਦੀ ਬੇਰਹਿਮੀ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਸਵਾਲ 'ਤੇ ਵੱਡੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਰੇਪ ਜਿਹੇ ਮਾਮਲਿਆਂ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਅੱਗੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹਾਥਰਸ 'ਚ ਲੜਕੀ ਨਾਲ ਜਬਰ-ਜਨਾਹ ਮਾਮਲੇ 'ਚ ਗਏ ਸਨ ਤੇ ਉਹ ਹੁਸ਼ਿਆਰਪੁਰ 'ਚ 6 ਸਾਲਾ ਮਾਸੂਮ ਨਾਲ ਹੋਈ ਘਿਨੌਣੀ ਹਰਕਤ ਦੇ ਮਾਮਲੇ 'ਚ ਰਾਹੁਲ ਗਾਂਧੀ ਕਿਉਂ ਨਹੀਂ ਗਏ ? 
TWEET

ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਹਾਥਰਸ ਨੂੰ ਲੈ ਕੇ ਅੰਦੋਲਨ ਕਰਨ ਵਾਲੇ ਰਾਹੁਲ ਗਾਂਧੀ ਹੁਸ਼ਿਆਰਪੁਰ ਕਿਉਂ ਨਹੀਂ ਜਾਂਦੇ? ਬਿਹਾਰ ਦੀ ਧੀ ਨਾਲ ਜ਼ੁਲਮ ਹੋਇਆ ਉੱਥੇ ਕਾਂਗਰਸ ਦੀ ਸਰਕਾਰ ਹੈ, ਤੇਜਸਵੀ-ਰਾਹੁਲ ਗਾਂਧੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਬਿਹਾਰ ਦੇ ਦਲਿਤ ਪ੍ਰਵਾਸੀ ਮਜ਼ਦੂਰ ਦੀ ਛੇ ਸਾਲ ਦੀ ਬੇਟੀ ਨਾਲ ਬਲਾਤਕਾਰ ਕੀਤਾ ਗਿਆ। ਬਲਾਤਕਾਰ ਤੋਂ ਬਾਅਦ ਉਸ ਨੂੰ ਮਾਰ ਦਿੱਤਾ ਗਿਆ।

ਗੌਰਤਲਬ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਹੁਸ਼ਿਆਰਪੁਰ 'ਚ ਬਿਹਾਰ ਦੇ ਪ੍ਰਵਾਸੀ ਪਰਿਵਾਰ ਦੀ ਧੀ, 6 ਸਾਲਾ ਮਾਸੂਮ ਨੂੰ ਹਵਸ ਦਾ ਸ਼ਿਕਾਰ ਬਣਾ ਕੇ ਉਸ ਨੂੰ ਜਿਉਂਦਿਆਂ ਸਾੜ ਦਿੱਤਾ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement