ਕਰਨਾਟਕ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
Published : Oct 24, 2020, 8:20 pm IST
Updated : Oct 24, 2020, 8:20 pm IST
SHARE ARTICLE
Karnataka CM B S Yediyurappa
Karnataka CM B S Yediyurappa

ਹਰ ਹੜ੍ਹ ਪੀੜਤ ਪਰਿਵਾਰ ਨੂੰ 25000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ

ਬੈਂਗਲੁਰੂ : ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਦੀ ਵਜ੍ਹਾ ਨਾਲ ਸ਼ਹਿਰ ਦੇ ਕਈ ਹਿੱਸਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੀ ਵਜ੍ਹਾ ਤੋਂ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ 25,000-25,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਨੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇੱਕ ਸਥਾਈ ਹੱਲ ਕੱਢਣ ਦਾ ਭਰੋਸਾ ਵੀ ਦਿੱਤਾ ਹੈ ।

Karnataka floodKarnataka flood
 

ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ ਨਾਲਿਆਂ ਦੇ ਕਬਜ਼ੇ ਤੋੜ ਦਿੱਤੇ ਜਾਣਗੇ । ਮੁੱਖ ਮੰਤਰੀ ਯੇਦੀਯੁਰੱਪਾ ਨੇ ਕਿਹਾ, ਮੀਂਹ ਅਤੇ ਹੜ੍ਹ ਦੀ ਵਜ੍ਹਾ ਨਾਲ ਘਰ 'ਚ ਪਾਣੀ ਵੜਨ ਨਾਲ ਜਿਨ੍ਹਾਂ ਲੋਕਾਂ ਨੂੰ ਅਨਾਜ,  ਕੱਪੜਿਆਂ ਅਤੇ ਹੋਰ ਵਸਤਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਾਰੇ ਪਰਿਵਾਰਾਂ ਨੂੰ ਅਸੀਂ ਚੈੱਕ ਦੇ ਜ਼ਰੀਏ 25,000-25,000 ਰੁਪਏ ਮੱਦਦ ਦੇਣ ਦਾ ਫ਼ੈਸਲਾ ਲਿਆ ਹੈ ।ਬਿਨਾਂ ਕਿਸੇ ਤੋਂ 'ਚ ਮੀਂਹ ਨਾਲ ਨਜਿੱਠਣ ਲਈ ਸੁਰੱਖਿਆ ਦੇ ਕਦਮ ਚੁੱਕੇ ਜਾ ਰਹੇ ਹਨ । ਹੋਸਾਕੇਰੇਹੱਲੀ ਅਤੇ ਨਜ਼ਦੀਕ ਦੇ ਇਲਾਕਿਆਂ 'ਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੋਂ ਹੀ ਹਰ ਇੱਕ ਪ੍ਰਭਾਵਿਤ ਘਰ 'ਚ ਚੈੱਕ ਵੰਡਿਆ ਜਾਵੇਗਾ ।

karnataka floodkarnataka flood
 

ਉਨ੍ਹਾਂ ਕਿਹਾ ਮੈਂ ਗ੍ਰੇਟਰ ਬੈਂਗਲੁਰੂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਪੂਰੀ ਈਮਾਨਦਾਰੀ ਨਾਲ ਕੰਮ ਕਰਨ ਤਾਂ ਕਿ ਇੱਕ ਰੁਪਏ ਦਾ ਵੀ ਗਲਤ ਇਸਤੇਮਾਲ ਨਾ ਹੋਵੇ । ਮੇਰੇ ਅਨੁਸਾਰ, ਕਰੀਬ 650-700 ਘਰ ਪ੍ਰਭਾਵਿਤ ਹੋਏ ਹਨ  । ਸਰਕਾਰ ਹਰ ਪੀੜ੍ਹਤ ਪਰਿਵਾਰ ਨਾਲ ਖੜ੍ਹੀ ਹੈ, ਕਿਸੇ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement