PM ਮੋਦੀ ਨੇ ਕੀਤਾ Kisan Suryodaya Yojana ਦਾ ਉਦਘਾਟਨ, ਗੁਜਰਾਤ ਦੇ ਕਿਸਾਨਾਂ ਨੂੰ ਹੋਵੇਗਾ ਲਾਭ
Published : Oct 24, 2020, 1:46 pm IST
Updated : Oct 24, 2020, 2:25 pm IST
SHARE ARTICLE
MODI
MODI

ਮਹਿਤਾ ਇੰਸਟੀਚਿਊਟ ਆਫ ਕਾਰਡਿਓਲਾਜੀ ਐਂਡ ਰਿਸਰਚ ਸੈਂਟਰ ਨਾਲ ਜੁੜੇ ਬਾਲ ਚਕਿਤਸਾ ਹਸਪਤਾਲ ਦਾ ਵੀ ਕੀਤਾ ਉਦਘਾਟਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਪਣੇ ਗ੍ਰਹਿ ਰਾਜ ਗੁਜਰਾਤ ਵਿਚ ਤਿੰਨ ਪ੍ਰਾਜੈਕਟਾਂ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਇਸ ਦੌਰਾਨ ਮੋਦੀ ਨੇ ਆਪਣੇ ਗ੍ਰਹਿ ਰਾਜ ਗੁਜਰਾਤ 'ਚ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਕਿਸਾਨ ਸੂਰਿਆਉਦੈ ਯੋਜਨਾ ਪੀਡੀਆਟ੍ਰਿੱਕ ਹਾਰਟ ਹਸਪਤਾਲ ਅਤੇ ਗਿਰਨਾਰ ਰੋਪਵੇ ਦਾ ਉਦਘਾਟਨ ਕੀਤਾ। ਦਿਨ 'ਚ ਵਾਹੀ ਲਈ ਬਿਜਲੀ ਦੀ ਅਪੂਰਤੀ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਅਗਵਾਈ 'ਚ ਗੁਜਰਾਤ ਸਰਕਾਰ ਨੇ ਹਾਲ ਹੀ 'ਚ ਕਿਸਾਨ ਸੂਰਿਆਉਦੈ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਯੂਐੱਨ ਮਹਿਤਾ ਇੰਸਟੀਚਿਊਟ ਆਫ ਕਾਰਡਿਓਲਾਜੀ ਐਂਡ ਰਿਸਰਚ ਸੈਂਟਰ ਦੇ ਨਾਲ ਜੁੜੇ ਬਾਲ ਚਕਿਤਸਾ ਹਸਪਤਾਲ ਦਾ ਉਦਘਾਟਨ ਵੀ ਕੀਤਾ। 

PM

ਕਿਸਾਨਾਂ ਨੂੰ ਹੋਵੇਗਾ ਇਹ ਫਾਇਦਾ--
ਇਸ ਯੋਜਨਾ ਤਹਿਤ ਕਿਸਾਨ ਸਵੇਰੇ ਪੰਜ ਵਜੇ ਤੋਂ ਰਾਤ 9 ਵਜੇ ਤਕ ਬਿਜਲੀ ਦੀ ਅਪੂਰਤੀ ਕਰ ਸਕਣਗੇ। ਸੂਬਾ ਸਰਕਾਰ ਨੇ 2023 ਤਕ ਇਸ ਯੋਜਨਾ ਤਹਿਤ ਬੁਨਿਆਦੀ ਢਾਂਚੇ ਨੂੰ ਸਥਾਪਿਤ ਕਰਨ ਲਈ 3,500 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ।

ਦੱਸ ਦੇਈਏ ਬੀਤੇ ਦਿਨ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪੀਐਮ ਮੋਦੀ ਗੁਜਰਾਤ ਦੇ ਕਿਸਾਨਾਂ ਲਈ ਕਿਸਾਨ ਸੂਰਯੋਦਿਆ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਯੋਜਨਾ ਦੇ ਪਹਿਲੇ ਪੜਾਅ ਵਿਚ ਦਾਹੋਦ, ਪਟਨ, ਮਾਹੀਸਾਗਰ, ਪੰਚਮਹਿਲ, ਛੋਟਾ ਉਦੈਪੁਰ, ਖੇੜਾ, ਆਨੰਦ ਅਤੇ ਗਿਰ-ਸੋਮਨਾ ਜ਼ਿਲ੍ਹੇ ਸ਼ਾਮਲ ਕੀਤੇ ਗਏ ਹਨ। ਬਾਕੀ ਜ਼ਿਲ੍ਹੇ 2023 ਤੱਕ ਪੜਾਅਵਾਰ ਇਸ ਯੋਜਨਾ ਵਿਚ ਸ਼ਾਮਲ ਕੀਤੇ ਜਾਣਗੇ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement