
ਟਵੀਟ ਕਰਕੇ ਦਿੱਤੀ ਸੀ ਜਾਣਕਾਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 82ਵੇਂ ਸੰਸਕਰਣ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਹੈ। ਆਮ ਤੌਰ ‘ਤੇ ਇਹ ਪ੍ਰੋਗਰਾਮ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਂਦਾ ਹੈ ਪਰ ਇਸ ਵਾਰ ਇਹ ਚੌਥੇ ਐਤਵਾਰ ਨੂੰ ਹੋਵੇਗਾ ।
Mann ki Baat
ਮਨ ਕੀ ਬਾਤ ਪ੍ਰੋਗਰਾਮ ਦਾ ਪ੍ਰਸਾਰਣ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਸਾਰੇ ਨੈਟਵਰਕਾਂ ਅਤੇ ਆਲ ਇੰਡੀਆ ਰੇਡੀਓ ਨਿਊਜ਼ ਅਤੇ ਮੋਬਾਈਲ ਐਪ ‘ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ। ਪੀਐੱਮ ਮੋਦੀ ਨੇ ਸ਼ਨੀਵਾਰ ਨੂੰ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਲੋਕਾਂ ਤੋਂ ਪ੍ਰੋਗਰਾਮ ਲਈ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਮੰਗੇ ਸਨ।
Mann ki Baat
ਪੀਓਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਮਨ ਕੀ ਬਾਤ ਪ੍ਰੋਗਰਾਮ 24 ਅਕਤੂਬਰ ਨੂੰ ਹੋਵੇਗਾ। ਮੈਂ ਤੁਹਾਨੂੰ ਸਾਰਿਆਂ ਨੂੰ ਇਸ ਮਹੀਨੇ ਦੇ ਐਪੀਸੋਡ ਲਈ ਵਿਚਾਰ ਸਾਂਝੇ ਕਰਨ ਲਈ ਸੱਦਾ ਦਿੰਦਾ ਹਾਂ।
Mann ki Baat, Pm Modi
Tune in tomorrow, 24th October at 11 AM. #MannKiBaat pic.twitter.com/CvESmzibcc
— Narendra Modi (@narendramodi) October 23, 2021