ਡੇਢ ਸਾਲ 'ਚ ਪੈਟਰੋਲ 36 ਜਦਕਿ ਡੀਜ਼ਲ 27 ਰੁਪਏ ਹੋਇਆ ਮਹਿੰਗਾ
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਦੀ ਤਰਫੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਛੇਵੇਂ ਦਿਨ ਵੀ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 34 ਤੋਂ 38 ਪੈਸੇ ਵਧ ਗਈ ਹੈ, ਜਦੋਂ ਕਿ ਪੈਟਰੋਲ ਦੀਆਂ ਕੀਮਤਾਂ ਵਿਚ 30 ਤੋਂ 35 ਪੈਸੇ ਦਾ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਇਸ ਦੀਆਂ ਕੀਮਤਾਂ 100 ਰੁਪਏ ਤੋਂ ਉੱਪਰ ਪਹੁੰਚ ਗਈਆਂ ਹਨ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਮ ਆਦਮੀ ਦੀ ਆਮਦਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ।
ਦਿੱਲੀ ਵਿੱਚ ਪੈਟਰੋਲ ਦੀ ਕੀਮਤ 107.59 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 96.32 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 113.46 ਰੁਪਏ ਅਤੇ ਡੀਜ਼ਲ ਦੀ ਕੀਮਤ 104.38 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 108.11 ਰੁਪਏ ਅਤੇ ਡੀਜ਼ਲ ਦੀ ਕੀਮਤ 99.43 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ 104.52 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.59 ਰੁਪਏ ਪ੍ਰਤੀ ਲੀਟਰ ਹੈ।
ਚੰਡੀਗੜ ਵਿੱਚ ਪੈਟਰੋਲ ਦੀ ਕੀਮਤ 103.21 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 95.68 ਰੁਪਏ ਪ੍ਰਤੀ ਲੀਟਰ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 108.91 ਰੁਪਏ ਅਤੇ ਡੀਜ਼ਲ ਦੀ ਕੀਮਤ 98.71 ਰੁਪਏ petrol-diesel prices rise again)ਪ੍ਰਤੀ ਲੀਟਰ ਹੈ।
ਇਨ੍ਹਾਂ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ
ਦੱਸ ਦੇਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ,ਲੱਦਾਖ ਅਤੇ ਪੰਜਾਬ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਆਪਣੇ ਸ਼ਹਿਰ ਦੇ ਰੇਟ ਇਸ ਤਰ੍ਹਾਂ ਚੈੱਕ ਕਰੋ (petrol-diesel prices rise again)
ਦੇਸ਼ ਦੀਆਂ ਤਿੰਨ ਤੇਲ ਮਾਰਕੀਟਿੰਗ ਕੰਪਨੀਆਂ ਐਚਪੀਸੀਐਲ, ਬੀਪੀਸੀਐਲ ਅਤੇ ਆਈਓਸੀ ਸਵੇਰੇ 6 ਵਜੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕਰਦੀਆਂ ਹਨ। ਨਵੀਆਂ ਦਰਾਂ ਲਈ, ਤੁਸੀਂ ਵੈਬਸਾਈਟ ਤੇ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ, ਤੁਸੀਂ ਮੋਬਾਈਲ ਫੋਨਾਂ 'ਤੇ ਐਸਐਮਐਸ ਦੁਆਰਾ ਰੇਟ ਦੀ ਜਾਂਚ ਵੀ ਕਰ ਸਕਦੇ ਹੋ।
ਤੁਸੀਂ 92249 92249 'ਤੇ ਐਸਐਮਐਸ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਾਰੇ ਵੀ ਪਤਾ ਲਗਾ ਸਕਦੇ ਹੋ। ਤੁਹਾਨੂੰ ਆਰਐਸਪੀ ਸਪੇਸ ਪੈਟਰੋਲ ਪੰਪ ਡੀਲਰ ਕੋਡ 92249 92249 ਤੇ ਭੇਜਣਾ ਹੋਵੇਗਾ। ਜੇ ਤੁਸੀਂ ਦਿੱਲੀ ਵਿੱਚ ਹੋ ਅਤੇ ਮੈਸੇਜ ਰਾਹੀਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਆਰਐਸਪੀ 102072 ਨੂੰ 92249 92249 ਤੇ ਭੇਜਣਾ ਹੋਵੇਗਾ।