Cyclone: ਚੱਕਰਵਾਤ ‘ਦਾਨਾ’ ਅੱਜ ਟਕਰਾਏਗਾ ਓਡੀਸ਼ਾ ਨਾਲ! ਸੂਬੇ ਦੀ ਅੱਧੀ ਆਬਾਦੀ ਪ੍ਰਭਾਵਤ ਹੋਣ ਦਾ ਖ਼ਦਸ਼ਾ
Published : Oct 24, 2024, 8:03 am IST
Updated : Oct 24, 2024, 8:05 am IST
SHARE ARTICLE
Cyclone: ਓਡੀਸ਼ਾ ਦੇ 14 ਜ਼ਿਲ੍ਹਿਆਂ ’ਚ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇਗਾ
Cyclone: ਓਡੀਸ਼ਾ ਦੇ 14 ਜ਼ਿਲ੍ਹਿਆਂ ’ਚ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇਗਾ

Cyclone: ਓਡੀਸ਼ਾ ਦੇ 14 ਜ਼ਿਲ੍ਹਿਆਂ ’ਚ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇਗਾ

 

Cyclone: ਚੱਕਰਵਾਤੀ ਤੂਫਾਨ ‘ਦਾਨਾ’ ਓਡੀਸ਼ਾ ਤੱਟ ਵਲ ਵਧ ਰਿਹਾ ਹੈ, ਜਿਸ ਨਾਲ ਸੂਬੇ ਦੀ ਲਗਭਗ ਅੱਧੀ ਆਬਾਦੀ ਪ੍ਰਭਾਵਤ ਹੋਣ ਦਾ ਖਤਰਾ ਹੈ। ਸਰਕਾਰ 14 ਜ਼ਿਲ੍ਹਿਆਂ ਦੇ ਲਗਭਗ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਇਕ ਵਿਸ਼ਾਲ ਯੋਜਨਾ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੀ ਹੈ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਬੁਧਵਾਰ ਨੂੰ ਕਿਹਾ ਕਿ ਚੱਕਰਵਾਤ ਦੇ ਸ਼ੁਕਰਵਾਰ ਤੜਕੇ ਭਿਤਰਕਨਿਕਾ ਨੈਸ਼ਨਲ ਪਾਰਕ ਅਤੇ ਧਾਮਰਾ ਬੰਦਰਗਾਹ ਦੇ ਵਿਚਕਾਰ ਟਕਰਾਉਣ ਦੀ ਸੰਭਾਵਨਾ ਹੈ।

ਆਈ.ਐਮ.ਡੀ. ਨੇ ਕਿਹਾ ਕਿ ਚੱਕਰਵਾਤ ਦੀ ਸ਼ੁਰੂਆਤ ਦੀ ਪ੍ਰਕਿਰਿਆ 24 ਅਕਤੂਬਰ ਦੀ ਰਾਤ ਤੋਂ ਸ਼ੁਰੂ ਹੋਵੇਗੀ ਅਤੇ 25 ਅਕਤੂਬਰ ਦੀ ਸਵੇਰ ਤਕ ਜਾਰੀ ਰਹੇਗੀ। ਆਈ.ਐਮ.ਡੀ. ਦੇ ਡਾਇਰੈਕਟਰ ਜਨਰਲ ਮੌਤੰਜੈ ਮਹਾਪਾਤਰਾ ਨੇ ਕਿਹਾ ਕਿ ਚੱਕਰਵਾਤ ਦੇ ਜ਼ਮੀਨ ਨਾਲ ਟਕਰਾਉਣ ਦੌਰਾਨ ਵੱਧ ਤੋਂ ਵੱਧ ਗਤੀ ਲਗਭਗ 120 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ। ਇਸ ਲਈ 24 ਅਕਤੂਬਰ ਦੀ ਰਾਤ ਤੋਂ 25 ਅਕਤੂਬਰ ਦੀ ਸਵੇਰ ਤਕ ਭਾਰੀ ਬਾਰਸ਼, ਹਵਾਵਾਂ ਅਤੇ ਤੂਫਾਨ ਅਪਣੇ ਸਿਖਰ ’ਤੇ ਹੋਣਗੇ।

ਆਈ.ਐਮ.ਡੀ. ਦੇ ਤਾਜ਼ਾ ਬੁਲੇਟਿਨ ਅਨੁਸਾਰ, ਚੱਕਰਵਾਤ 13 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਉੱਤਰ-ਪੱਛਮ ਵਲ ਵਧ ਰਿਹਾ ਹੈ ਅਤੇ ਪਾਰਾਦੀਪ (ਓਡੀਸ਼ਾ) ਤੋਂ ਲਗਭਗ 490 ਕਿਲੋਮੀਟਰ ਦੱਖਣ-ਪੂਰਬ, ਧਾਮਰਾ (ਓਡੀਸ਼ਾ) ਤੋਂ 520 ਕਿਲੋਮੀਟਰ ਦੱਖਣ-ਦੱਖਣ-ਪੂਰਬ ਅਤੇ ਸਾਗਰ ਟਾਪੂ (ਪਛਮੀ ਬੰਗਾਲ) ਤੋਂ 570 ਕਿਲੋਮੀਟਰ ਦੱਖਣ-ਦੱਖਣ-ਪੂਰਬ ਵਲ ਕੇਂਦਰਿਤ ਹੈ।  

 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement