
ਐੱਨਸੀਪੀ ਆਗੂ ਨਵਾਬ ਮਲਿਕ ਨੇ ਕਿਹਾ ਕਿ ਅਜੀਤ ਪਵਾਰ ਨੇ ਗਲਤੀ ਕੀਤੀ ਹੈ...
ਮਹਾਰਾਸ਼ਟਰ: ਐੱਨਸੀਪੀ ਆਗੂ ਨਵਾਬ ਮਲਿਕ ਨੇ ਕਿਹਾ ਕਿ ਅਜੀਤ ਪਵਾਰ ਨੇ ਗਲਤੀ ਕੀਤੀ ਹੈ। ਉਨ੍ਹਾਂ ਨੂੰ ਸਮਝਾਉਣ ਲਈ ਕੱਲ੍ਹ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਅਜੇ ਤਕ ਕੋਈ ਸੰਕੇਤ ਨਹੀਂ ਦਿੱਤਾ ਹੈ। ਉਹ ਆਪਣੀ ਗਲਤੀ ਦਾ ਅਹਿਸਾਸ ਕਰਣ ਤਾਂ ਬਹਿਤਰ ਹੋਵੇਗਾ। ਇਸ ਵਿਚਕਾਰ ਸ਼ਿਵਸੈਨਾ ਆਗੂ ਸੰਜੈ ਰਾਊਤ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਟਵੀਟ ਕਰ ਕੇ ਫੜਨਵੀਸ ਨਾਲ ਸਹੁੰ ਚੁੱਕ ਨੂੰ ਐਕਸੀਡੈਂਟਲ ਸਹੁੰ ਗ੍ਰਹਿਣ ਦੱਸਿਆ ਹੈ। ਮਹਾਰਾਸ਼ਟਰ ਦਾ ਸਿਆਸੀ ਡਰਾਮਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸ਼ਿਵਸੈਨਾ, ਰਾਸ਼ਟਰਵਾਦੀ ਕਾਂਗਰਸ, ਤੇ ਕਾਂਗਰਸ ਵੱਲੋਂ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੇ ਫੈਸਲੇ ਖ਼ਿਲਾਫ਼ ਸੰਯੁਕਤ ਪਟੀਸ਼ਨ ਦਾਇਰ ਕੀਤੀ ਗਈ।