
ਸ਼ਿਖਰਲੀ ਅਦਾਲਤ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਹੁਣ ਇਸ ਮਾਮਲੇ ਤੇ ਸੁਣਵਾਈ ਸੋਮਵਾਰ ਯਾਨੀ ਕੱਲ੍ਹ 10:30 ਵਜੇ ਹੋਵੇਗੀ।
ਮੁੰਬਈ- ਮਹਾਰਾਸ਼ਟਰ ਵਿਚ ਨਵੀਂ ਸਰਕਾਰ ਨੂੰ ਲੈ ਕੇ ਹਫੜਾ ਦਫੜੀ ਜਾਰੀ ਹੈ। ਸ਼ਨੀਵਾਰ ਨੂੰ ਦਵੇਂਦਰ ਫੜਣਵੀਸ ਨੇ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਪਦ ਦੀ ਸਹੁੰ ਚੁੱਕੀ ਸੀ। ਜਿਸ ਦੇ ਸ਼ਿਵ ਸੈਨਾ-ਕਾਂਗਰਸ ਅਤੇ ਐਨਸੀਪੀ ਨੇ ਵਿਰੋਧ ਕੀਤਾ। ਹੁਣ ਇਹ ਕੇਸ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿਚ ਸ਼ਿਵਸੈਨਾ, ਕਾਂਗਰਸ ਅਤੇ ਐਨਸੀਪੀ ਨੇ ਪਟੀਸ਼ਨ ਦਾਖਲ ਕਰ ਕੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਦੇ ਉਸ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ
ਜਿਸ ਵਿਚ ਉਹਨਾਂ ਨੇ ਸੂਬੇ ਵਿਚ ਸਰਕਾਰ ਬਣਾਉਣ ਲਈ ਦਵੇਂਦਰ ਫੜਣਵੀਸ ਨੂੰ ਸੱਦਾ ਦਿੱਤਾ ਸੀ। ਇਸ ਮਾਮਲੇ ਵਿਚ ਜਸਟਿਸ ਐਨਵੀ ਰਮਨਾ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਸੁਣਵਾਈ ਕੀਤੀ। ਸ਼ਿਖਰਲੀ ਅਦਾਲਤ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਹੁਣ ਇਸ ਮਾਮਲੇ ਤੇ ਸੁਣਵਾਈ ਸੋਮਵਾਰ ਯਾਨੀ ਕੱਲ੍ਹ 10:30 ਵਜੇ ਹੋਵੇਗੀ।