ਰਾਜਸਥਾਨ: ਬਿਹਾਰ ਤੇ ਕਸ਼ਮੀਰੀ ਵਿਦਿਆਰਥੀਆਂ ਵਿਚਕਾਰ ਝਗੜਾ, ਕਸ਼ਮੀਰੀ ਵਿਦਿਆਰਥੀਆਂ ਨੂੰ ਕਿਹਾ ‘ਅਤਿਵਾਦੀ’
Published : Nov 24, 2019, 8:57 am IST
Updated : Nov 24, 2019, 8:57 am IST
SHARE ARTICLE
Rajasthan: Kashmiris Called 'Terrorists', Thrashed by Fellow Students
Rajasthan: Kashmiris Called 'Terrorists', Thrashed by Fellow Students

ਸ਼ੁੱਕਰਵਾਰ ਨੂੰ ਰਾਜਸਥਾਨ ਦੇ ਚਿਤੌੜਗੜ ਵਿਚ ਮੇਵਾੜ ਯੂਨੀਵਰਸਿਟੀ ‘ਚ ਇਕ ਝਗੜੇ ਤੋਂ ਬਾਅਦ ਬਿਹਾਰ ਦੇ ਵਿਦਿਆਰਥੀਆਂ ਨੇ ਚਾਰ ਕਸ਼ਮੀਰੀ ਵਿਦਿਆਰਥੀਆਂ ਨੂੰ ਮਾਰਿਆ।

ਜੈਪੁਰ: ਸ਼ੁੱਕਰਵਾਰ ਨੂੰ ਰਾਜਸਥਾਨ ਦੇ ਚਿਤੌੜਗੜ ਵਿਚ ਮੇਵਾੜ ਯੂਨੀਵਰਸਿਟੀ ‘ਚ ਇਕ ਝਗੜੇ ਤੋਂ ਬਾਅਦ ਬਿਹਾਰ ਦੇ ਵਿਦਿਆਰਥੀਆਂ ਨੇ ਚਾਰ ਕਸ਼ਮੀਰੀ ਵਿਦਿਆਰਥੀਆਂ ਨੂੰ ਮਾਰਿਆ। ਇਸ ਝਗਦੇ ਦੌਰਾਨ ਕਸ਼ਮੀਰ ਦੇ ਹੰਦਵਾੜਾ ਦਾ ਰਹਿਣ ਵਾਲਾ ਇਕ ਵਿਦਿਆਰਥੀ, ਤਾਹਿਰ ਮਜੀਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਤੋਂ ਇਲਾਵਾ ਤਿੰਨ ਹੋਰ- ਬਿਲਾਲ ਅਹਿਮਦ, ਇਸਫਾਕ ਅਹਿਮਦ ਕੁਰੈਸ਼ੀ ਅਤੇ ਮੁਹੰਮਦ ਅਲੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

Lynching Lynching

ਪੁਲਿਸ ਅਨੁਸਾਰ ਇਹ ਝਗੜਾ ਸ਼ੁੱਕਰਵਾਰ ਰਾਤ ਕਰੀਬ 8 ਵਜੇ ਤੋਂ ਬਾਅਦ ਯੂਨੀਵਰਸਿਟੀ ਦੀ ਮੈਸ ਵਿਚ ਹੋਇਆ। ਪੁਲਿਸ ਅਨੁਸਾਰ ਦੁਪਹਿਰ ਵੇਲੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਗੇਟ ਪਾਸ ਦਿੱਤਾ ਗਿਆ ਅਤੇ ਬਿਹਾਰ ਦੇ ਇਕ ਵਿਦਿਆਰਥੀ ਨੂੰ ਗੇਟ ਪਾਸ ਦੇਣ ਤੋਂ ਇਨਕਾਰ ਕੀਤਾ ਗਿਆ, ਜਿਸ ਤੋਂ ਬਾਅਦ ਵਿਦਿਆਰਥੀਆਂ ਵਿਚ ਝਗੜਾ ਹੋ ਗਿਆ।

Article 370Article 370

ਐਫਆਈਆਰ ਵਿਚ ਲਿਖਿਆ ਗਿਆ ਹੈ ਕਿ “ਗੇਟ ਪਾਸ ਤੋਂ ਇਨਕਾਰ ਕਰਨ ਤੋਂ ਬਾਅਦ ਬਿਹਾਰ ਦੇ ਵਿਦਿਆਰਥੀ ਨੇ ਸੁਰੱਖਿਆ ਗਾਰਡ ਨਾਲ ਬਹਿਸ ਕੀਤੀ ਅਤੇ ਕਸ਼ਮੀਰੀ ਵਿਦਿਆਰਥੀ ਨਾਲ ਬਦਸਲੂਕੀ ਕੀਤੀ। ਜਦੋਂ ਬਾਕੀ ਕਸ਼ਮੀਰੀ ਵਿਦਿਆਰਥੀਆਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਵਿਦਿਆਰਥੀਆਂ ਦੇ ਦੋ ਧੜੇ ਆਪਸ ਵਿਚ ਟਕਰਾ ਗਏ”। ਇਕ ਕਸ਼ਮੀਰੀ ਵਿਦਿਆਰਥੀ ਦਾ ਕਹਿਣਾ ਹੈ ਕਿ ਬਿਹਾਰ ਦੇ ਵਿਦਿਆਰਥੀਆਂ ਨੇ ਉਹਨਾਂ ਨਾਲ ਬੁਰਾ ਵਰਤਾਓ ਕੀਤਾ ਅਤੇ ਉਹਨਾਂ ਨੂੰ ‘ਅਤਿਵਾਦੀ’ ਵੀ ਕਿਹਾ। 

ਇਸ ਤੋਂ ਬਾਅਦ ਰਾਤ ਨੂੰ ਜਦੋਂ ਕਸ਼ਮੀਰੀ ਵਿਦਿਆਰਥੀਆਂ ਨੇ ਐਸਐਚਓ ਨੂੰ ਅਰਜੀ ਲਿਖੀ ਤਾਂ ਉਹਨਾਂ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਉਹ ਮੌਕੇ ‘ਤੇ ਪਹੁੰਚ ਗਏ ਅਤੇ ਦੋਸ਼ੀ ਵਿਦਿਆਰਥੀਆਂ ਵਿਰੁੱਧ ਲੋੜੀਂਦੀ ਕਾਰਵਾਈ ਦੀ ਚੇਤਾਵਨੀ ਦਿੱਤੀ। ਦੱਸ ਦਈਏ ਕਿ ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਤੋਂ ਬਾਅਦ ਰਾਜਸਥਾਨ ਵਿਚ ਕਸ਼ਮੀਰੀ ਵਿਦਿਆਰਥੀਆਂ ਖਿਲਾਫ਼ ਹਿੰਸਾ ਦੀ ਇਹ ਦੂਜੀ ਘਟਨਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement